ਭਲਕੇ ਸਾਰੀਆਂ ਪਨਬੱਸ ਅਤੇ PRTC ਬੱਸਾਂ ਰਹਿਣਗੀਆਂ ਬੰਦ

Rajneet Kaur
2 Min Read

ਨਿਊਜ਼ ਡੈਸਕ: ਪੰਜਾਬ ‘ਚ ਭਲਕੇ ‘ਭਾਰਤ ਬੰਦ’ ਦੀ ਕਾਲ ਨੂੰ ਲੈ ਕੇ ਸਰਕਾਰੀ ਬੱਸਾਂ ਬੰਦ ਰਹਿਣ ਦੀ ਖਬਰ ਸਾਹਮਣੇ ਆ ਰਹੀ ਹੈ। ਪਨਬੱਸ ਅਤੇ ਪੰਜਾਬ ਰੋੋਡਵੇਜ਼ ਦੀਆਂ ਬੱਸਾਂ ਬੰਦ ਰਹਿਣਗੀਆਂ , ਇਸ ਦੇ ਨਾਲ ਹੀ ਸ਼ਹਿਰਾਂ ਨੂੰ ਸਬਜ਼ੀਆਂ ਦੀ ਸਪਲਾਈ ਵੀ ਬੰਦ ਰਹੇਗੀ। ਸੰਯੁਕਤ ਕਿਸਾਨ ਮੋਰਚਾ ਨੇ ਬਾਜ਼ਾਰ ਬੰਦ ਰੱਖਣ ਦਾ ਵੀ ਸੱਦਾ ਦਿੱਤਾ ਹੈ।

ਇਸ ਤੋਂ ਇਲਾਵਾ ਦਿੱਲੀ ਦੀਆਂ ਸਰਹੱਦਾਂ ਨੂੰ ਹਰ ਤਰ੍ਹਾਂ ਦੇ ਵਾਹਨਾਂ ਲਈ ਸੀਲ ਕਰ ਦਿੱਤਾ ਗਿਆ ਹੈ।ਇਸ ਅੰਦੋਲਨ ਕਾਰਨ ਬੱਸਾਂ ਬੰਦ ਹੋ ਗਈਆਂ ਹਨ ਅਤੇ ਸਵਾਰੀਆਂ ਨੂੰ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ 12 ਵਜੇ ਤੋਂ ਸ਼ਾਮ 4 ਵਜੇ ਤੱਕ ਜਾਮ ਲਾਉਣਗੇ। ਕਿਸਾਨਾਂ ਵੱਲੋਂ ਤਹਿਸੀਲ, ਬਲਾਕ ਪੱਧਰ ‘ਤੇ ਧਰਨੇ ਦਿੱਤੇ ਜਾਣਗੇ। ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਪੇਂਡੂ ਬੰਦ ਦਾ ਸੱਦਾ ਦਿੱਤਾ ਗਿਆ ਹੈ ਇਸ ਬੰਦ ‘ਚ ਮਨਰੇਗਾ ਕਾਮੇ ਵੀ ਸਾਥ ਦੇਣਗੇ ।

ਇਸ ਕਾਰਨ ਪੰਜਾਬ ਰੋਡਵੇਜ਼ ੳਤੇ ਪੀਆਰਟੀਸੀ ਦੀਆਂ ਬੱਸਾਂ ਦੀ ਆਨਲਾਈਨ ਬੁਕਿੰਗ ਵੀ ਬੰਦ ਕਰ ਦਿੱਤੀ ਗਈ ਹੈ।ਇਹ ਵੀ ਖ਼ਬਰ ਹੈ ਕਿ ਪਨਬੱਸ/ਪੀ. ਆਰ. ਟੀ. ਸੀ. ਯੂਨੀਅਨ ਵੀ ਕਿਸਾਨਾਂ ਦੇ ਹੱਕ ਵਿੱਚ ਮੋਰਚਾ ਖੋਲ੍ਹਣ ਜਾ ਰਹੀ ਹੈ।ਇਸ ਕਾਰਨ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋਣ ਦੇ ਆਸਾਰ ਜਤਾਏ ਜਾ ਰਹੇ ਹਨ ਪਰ ਹਾਲਾਂਕਿ ਕਿਸੇ ਵੀ ਵਿਭਾਗੀ ਅਧਿਕਾਰੀ ਨੇ ਬੱਸਾਂ ਦੇ ਮੁਕੰਮਲ ਬੰਦ ਹੋਣ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment