ਭਾਰਤ-ਚੀਨ ਸੀਮਾ ਵਿਵਾਦ ‘ਤੇ ਸਰਬ ਪਾਰਟੀ ਮੀਟਿੰਗ ਅੱਜ, ‘ਆਪ’ ਪਾਰਟੀ ਨੂੰ ਸੱਦਾ ਨਹੀਂ

TeamGlobalPunjab
2 Min Read

ਨਵੀਂ ਦਿੱਲੀ : ਭਾਰਤ-ਚੀਨ ਸੀਮਾ ਵਿਵਾਦ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਰਬ ਪਾਰਟੀ ਮੀਟਿੰਗ ਕਰਨਗੇ। ਅੱਜ ਸ਼ਾਮ 5 ਵਜੇ ਵਰਚੂਅਲ ਮੀਟਿੰਗ ਹੋਵੇਗੀ। ਇਸ ਮੀਟਿੰਗ ‘ਚ ਭਾਰਤ-ਚੀਨ ਸੀਮਾ ਵਿਵਾਦ ‘ਤੇ ਚਰਚਾ ਹੋਵੇਗੀ। ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਰੀਆਂ ਪਾਰਟੀਆਂ ਦੇ ਮੁੱਖੀਆਂ ਨਾਲ ਮੀਟਿੰਗ ਸਬੰਧੀ ਗੱਲਬਾਤ ਕੀਤੀ।

ਜ਼ਿਕਰਯੋਗ ਹੈ ਕਿ ਇਸ ਮੀਟਿੰਗ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਾਰਟੀ ਆਮ ਆਦਮੀ ਪਾਰਟੀ (ਆਪ) ਨੂੰ ਸੱਦਾ ਨਹੀਂ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਆਪ ਪਾਰਟੀ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਕੇਂਦਰ ਵਿੱਚ ਇੱਕ ਅਜੀਬ ਹਉਮੈ ਭਰੀ ਸਰਕਾਰ ਚੱਲ ਰਹੀ ਹੈ। ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਸਰਕਾਰ ਹੈ। ਪੰਜਾਬ ‘ਚ ਆਪ ਮੁੱਖ ਵਿਰੋਧੀ ਪਾਰਟੀ ਹੈ। ਇੱਥੇ ਪਾਰਟੀ ਦੇ ਚਾਰ ਸੰਸਦ ਮੈਂਬਰ ਹਨ ਪਰ ਕਿਸੇ ਮਹੱਤਵਪੂਰਨ ਵਿਸ਼ੇ ‘ਤੇ ਭਾਜਪਾ ਨੂੰ ਆਪ ਦੀ ਰਾਏ ਨਹੀਂ ਚਾਹੀਦੀ।

ਇਸ ਮੀਟਿੰਗ ‘ਚ 17 ਪਾਰਟੀਆਂ ਦੇ ਮੁਖੀ ਸ਼ਾਮਲ ਹੋਣਗੇ। ਸੂਤਰਾਂ ਦੇ ਅਨੁਸਾਰ ਜਿਸ ਪਾਰਟੀ ਦੇ ਪੰਜ ਤੋਂ ਜ਼ਿਆਦਾ ਸੰਸਦ ਮੈਂਬਰ ਹਨ ਉਨ੍ਹਾਂ ਪਾਰਟੀਆਂ ਨੂੰ ਹੀ ਇਸ ਮੀਟਿੰਗ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਮੀਟਿੰਗ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਜੇਏਐੱਮ ਪ੍ਰਧਾਨ ਹੇਮੰਤ ਸੋਰੇਨ, ਟੀਐਮਸੀ ਮੁਖੀ ਮਮਤਾ ਬੈਨਰਜੀ ਅਤੇ ਟੀਡੀਪੀ ਪ੍ਰਧਾਨ ਚੰਦਰਬਾਬੂ ਨਾਇਡੂ ਸ਼ਾਮਲ ਹੋਣਗੇ। ਸ਼ਿਵ ਸੈਨਾ ਦੇ ਮੁਖੀ ਅਤੇ ਮਹਾਰਾਸ਼ਟਰ ਦੇ ਸੀ.ਐੱਮ. ਉਧਵ ਠਾਕਰੇ, ਲੋਕ ਜਨਸ਼ਕਤੀ ਪਾਰਟੀ ਦੇ ਪ੍ਰਧਾਨ ਚਿਰਾਗ ਪਾਸਵਾਨ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਤੇਲੰਗਾਨਾ ਦੇ ਸੀ.ਐਮ. ਕੇ. ਚੰਦਰਸ਼ੇਖਰ ਰਾਓ ਅਤੇ ਓਡੀਸ਼ਾ ਦੇ ਸੀ.ਐੱਮ ਨਵੀਨ ਪਟਨਾਇਕ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਸੀਪੀਆਈ-ਐੱਮ ਦੇ ਮੁੱਖੀ, ਐੱਨਸੀਪੀ ਪ੍ਰਧਾਨ, ਆਂਧਰਾ ਪ੍ਰਦੇਸ਼ ਦੇ ਸੀਐੱਮ ਜਗਨ ਮੋਹਨ ਰੈੱਡੀ, ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਅਤੇ ਐੱਮਕੇ ਸਟਾਲਿਨ ਮੀਟਿੰਗ ‘ਚ ਸ਼ਾਮਲ ਹੋਣਗੇ।

- Advertisement -

Share this Article
Leave a comment