ਆਪ ਸਰਕਾਰ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਬਲਾਕ ਇੰਚਾਰਜ ਅਤੇ ਸਰਕਲ ਇੰਚਾਰਜ ਦੇ ਸਾਰੇ ਅਹੁਦਿਆਂ ਨੂੰ ਕੀਤਾ ਗਿਆ ਭੰਗ

Rajneet Kaur
2 Min Read

ਚੰਡੀਗੜ੍ਹ: ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਜਿਸ ‘ਚ ਆਪ ਸਰਕਾਰ ਵੱਲੋਂ ਬਲਾਕ ਇੰਚਾਰਜ ਅਤੇ ਸਰਕਲ ਇੰਚਾਰਜ ਦੇ ਸਾਰੇ ਅਹੁਦਿਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ‘ਚ ਹੁਣ ਨਵੇਂ ਅਹੁਦਿਆਂ ਦਾ ਐਲਾਨ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ 2024 ‘ਚ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਅਗਸਤ ਮਹੀਨੇ ‘ਚ ਪੰਜਾਬ ਵਿੱਚ 3 ਲੋਕ ਸਭਾ ਹਲਕਾ ਇੰਚਾਰਜ ਅਤੇ 9 ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤੇ ਗਏ ਸਨ।

ਇਸ ਸਬੰਧੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਉੱਤੇ ਪੋਸਟ ਵੀ ਸਾਂਝੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਰਾਜ ਵਿੱਚ ਬਲਾਕ ਇੰਚਾਰਜ ਅਤੇ ਸਰਕਲ ਇੰਚਾਰਜ ਦੀਆਂ ਸਾਰੀਆਂ ਅਸਾਮੀਆਂ ਨੂੰ ਭੰਗ ਕਰਨ ਦਾ ਐਲਾਨ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਅਤੇ ਸੂਬਾ ਵਰਕਿੰਗ ਕਮੇਟੀ ਦੇ ਪ੍ਰਧਾਨ ਬੁੱਧ ਰਾਮ ਨੇ ਇਸ ਸਬੰਧੀ ਸੂਚੀ ਜਾਰੀ ਕੀਤੀ ਸੀ।

ਮਿਲੀ ਜਾਣਕਾਰੀ ਅਨੁਸਾਰ ਦੀਪਕ ਬਾਂਸਲ ਨੂੰ ਲੁਧਿਆਣਾ ਲੋਕ ਸਭਾ ਹਲਕੇ ਤੋਂ, ਅਸ਼ਵਨੀ ਅਗਰਵਾਲ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਅਤੇ ਜਗਦੇਵ ਸਿੰਘ ਬਾਮ ਨੂੰ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਇੰਚਾਰਜ ਚੁਣਿਆ ਗਿਆ ਹੈ। ਇਸ ‘ਚ 9 ਜ਼ਿਲ੍ਹਿਆਂ ‘ਚ ਅਹੁਦੇਦਾਰ ਨਾਮਜ਼ਦ ਕੀਤੇ ਗਏ ਹਨ। ਇਸ ਸਾਲ ਜੂਨ ਤੋਂ ਸਰਕਾਰ ਨੇ ਆਪਣੀ ਤਾਕਤ ਨੂੰ ਮਜ਼ਬੂਤੀ ਦੇਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਇਸ ਸੰਦਰਭ ਵਿੱਚ ਹੀ ਪਾਰਟੀ ਵੱਲੋਂ ਨਵੇਂ ਚਿਹਰਿਆਂ ਨੂੰ ਜ਼ਿੰਮੇਵਾਰੀਆਂ ਸੌਂਪਣ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਬੁੱਧ ਰਾਮ ਨੂੰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਜੋਂ ਚੁਣਿਆ ਹੈ। ਬੁੱਧ ਰਾਮ ਪਾਰਟੀ ਦੇ ਸੀਨੀਅਰ ਆਗੂਆਂ ਚੋਂ ਇੱਕ ਹਨ।

CM ਮਾਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਦੀ ਇਕਾਈ ਹਨ। ਮੁੱਖ ਮੰਤਰੀ ਕੋਲ ਸੂਬੇ ਦੀ ਵੱਡੀ ਜ਼ਿੰਮੇਵਾਰੀ ਹੋਣ ਕਾਰਨ ਸਮੇਂ ਦੀ ਘਾਟ ਹੈ। ਇਸ ਤੋਂ ਇਲਾਵਾ ਚਾਰ ਸੂਬਾ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਪ੍ਰਧਾਨ ਦਾ ਵੀ ਐਲਾਨ ਹੋ ਚੁੱਕਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment