ਪੰਜਾਬ ‘ਚ ਭਲਕੇ ਤੋਂ 10 ਵਜੇ ਲੱਗਣਗੇ ਸਾਰੇ ਸਕੂਲ

Rajneet Kaur
1 Min Read

ਚੰਡੀਗੜ੍ਹ : ਪੰਜਾਬ ‘ਚ ਧੁੰਦ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ  ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਭਲਕੇ ਤੋਂ ਸਾਰੇ ਸਕੂਲ ਸਵੇਰੇ 10 ਵਜੇ ਲੱਗਣਗੇ, ਜਦੋਂਕਿ  ਛੁੱਟੀ ਪਹਿਲਾਂ ਤੋਂ ਹੀ ਤੈਅ ਸਮੇਂ ਮੁਤਾਬਿਕ ਹੀ ਹੋਵੇਗੀ। ਇਹ ਹੁਕਮ 21 ਜਨਵਰੀ 2023 ਤੱਕ ਲਾਗੂ ਰਹੇਗਾ।

- Advertisement -

 

ਉਨ੍ਹਾਂ ਨੇ ਲਿਖਿਆ ਕਿ 21 ਦਸੰਬਰ ਤੋਂ 21 ਜਨਵਰੀ ਤੱਕ ਸਰਕਾਰੀ ,ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਖੁੱਲ੍ਹਣ ਦਾ ਸਮਾਂ  ਸਵੇਰੇ 10 ਵਜੇ ਹੋਵੇਗਾ ਤੇ ਛੁੱਟੀ ਪਹਿਲਾਂ ਵਾਲੇ ਨਿਰਧਾਰਤ ਸਮੇਂ ਉਤੇ ਹੀ ਹੋਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment