ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮ 4 ਵਜੇ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ

TeamGlobalPunjab
2 Min Read

ਚੰਡੀਗੜ੍ਹ: ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮ 4 ਵਜੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ ਅਤੇ ਝੋਨੇ ਦੀ ਫਸਲ ਦੀ ਖਰੀਦ ਨੂੰ ਲੈ ਕੇ ਤੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ‘ਤੇ ਵਿਚਾਰ ਚਰਚਾ ਹੋ ਸਕਦੀ ਹੈ। ਹਾਲਾਂਕਿ ਮੁੱਖ ਮੰਤਰੀ ਚੰਨੀ ਨੇ ਇੱਕ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ।

ਇਸ ਵਾਰ ਸੂਬੇ ਵਿੱਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ। ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਇਸ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਸੀ ਅਤੇ ਖਰੀਦ ਸ਼ੁਰੂ ਹੋਣ ਵਾਲੀ ਸੀ। ਇਸ ਦੌਰਾਨ ਵੀਰਵਾਰ ਦੇਰ ਸ਼ਾਮ ਹੁਕਮ ਆਇਆ ਕਿ ਹੁਣ 11 ਅਕਤੂਬਰ ਤੋਂ ਖਰੀਦ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਕਾਰਨ ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਹੋਈ ਬਾਰਿਸ਼ ਦੇ ਕਾਰਨ ਝੋਨੇ ਵਿੱਚ ਨਮੀ ਹੈ ਅਤੇ ਇਸਨੂੰ ਖਰੀਦਿਆ ਨਹੀਂ ਜਾ ਸਕਦਾ। ਜਦੋਂ ਕਿ ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਮੀਂਹ ਦਾ ਅਜਿਹਾ ਕੋਈ ਪ੍ਰਭਾਵ ਨਹੀਂ ਹੈ।

ਕਿਸਾਨਾਂ ਦਾ ਕਹਿਣਾ ਹੈ, ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਹੀ ਸ਼ੁਰੂ ਕੀਤੀ ਜਾਵੇ ਕਿਉਂਕਿ ਹਮੇਸ਼ਾ ਹੀ ਸਰਕਾਰੀ ਖਰੀਦ ਲੇਟ ਹੋ ਜਾਂਦੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਪੈਸੇ ਪੁਰਾਣੀਆਂ ਹਦਾਇਤਾਂ ਅਨੁਸਾਰ ਹੀ ਦਿੱਤੇ ਜਾਣ, ਜਿਸ ਨਾਲ ਉਨ੍ਹਾਂ ਨੂੰ ਖੱਜਲ-ਖੁਆਰੀ ਨਾ ਹੋਵੇ।

Share this Article
Leave a comment