ਨਿਊਜ਼ ਡੈਸਕ: ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਖੇਤੀ ਨਾਲ ਸਬੰਧਤ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਾਰ ਫਿਰ ਦਿੱਲੀ ਦਾ ਘਿਰਾਓ ਕਰਨ ਦੀ ਤਿਆਰੀ ਕਰ ਲਈ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਲਈ 13 ਫਰਵਰੀ ਨੂੰ ‘ਦਿੱਲੀ ਚਲੋ’ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ 114 ਕੰਪਨੀਆਂ ਦੀ ਤਾਇਨਾਤੀ ਕੀਤੀ ਹੈ। ਇਨ੍ਹਾਂ ਵਿਚ 64 ਕੰਪਨੀਆਂ ਨੀਮ ਫੌਜੀ ਬਲਾਂ ਦੀਆਂ ਅਤੇ 50 ਕੰਪਨੀਆਂ ਹਰਿਆਣਾ ਪੁਲਿਸ ਦੀਆਂ ਹਨ, ਜਿਨ੍ਹਾਂ ਨੂੰ ਪੰਜਾਬ ਦੇ ਹਰਿਆਣਾ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਤਾਇਨਾਤ ਕੀਤਾ ਗਿਆ ਹੈ।
ਕਿਸਾਨਾਂ ਨੂੰ ਰੋਕਣ ਲਈ ਬਹੁਤ ਇੰਤਜ਼ਾਮ ਕੀਤੇ ਗਏ ਹਨ। ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਅੱਜ ਸ਼ੰਭੂ ਬਾਰਡਰ ਸਣੇ ਕਈ ਥਾਵਾਂ ’ਤੇ ਮੌਕ ਡਰਿੱਲ ਵੀ ਕੀਤੀ, ਜਿਸ ਤਹਿਤ ਅੱਥਰੂ ਗੈਸ ਦੇ ਗੋਲੇ ਦਾਗ਼ ਕੇ ਦੇਖੇ ਗਏ।
ਜਿਥੇ ਪ੍ਰਸ਼ਾਸਨ ਨੇ ਪੂਰਾ ਬੰਦੋਬਸਤ ਕੀਤਾ ਹੈ ਉਥੇ ਕਿਸਾਨ ਵੀ ਪੂਰੀ ਤਿਆਰੀ ਨਾਲ ਅੱਗੇ ਵਧ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਪੱਕਾ ਮੋਰਚਾ ਲਗਾਉਣ ਲਈ ਰਾਸ਼ਨ-ਪਾਣੀ ਦਾ ਪੂਰਾ ਬੰਦੋਬਸਤ ਕੀਤਾ ਗਿਆ ਹੈ। ਟਰਾਲੀਆਂ ਵਿਚ ਬਿਸਤਰੇ, ਰਜਾਈਆਂ, ਗੱਦੇ, ਤਰਪਾਲਾਂ, ਬਾਲਣ, ਪਲਾਈਬੋਰਡ ਤੇ ਹੋਰ ਲੋੜੀਂਦਾ ਸਾਰਾ ਸਾਮਾਨ ਕਿਸਾਨਾਂ ਨੇ ਲੱਦਿਆ ਹੋਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।