ਚੰਡੀਗੜ੍ਹ : ਅੱਜ ਵਿਧਾਨ ਸਭਾ ਦਾ ਦੋ ਦਿਨਾਂ ਇਜਲਾਸ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਵਿਧਾਇਕਾਂ ਨੇ ਕਾਂਗਰਸ ਸਰਕਾਰ ਵਿਰੁੱਧ ਸਖਤ ਪ੍ਰਤੀਕਿਰਿਆ ਦਿੱਤੀ ਹੈ। ਇਸ ਸਬੰਧੀ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਵਿੱਚ ਕਾਂਗਰਸੀ ਆਗੂਆਂ ਵੱਲੋਂ ਲਿਖਿਆ ਗਿਆ ਸੀ ਕਿ ਪ੍ਰਾਈਵੇਟ ਥਰਮਲ ਪਲਾ ਟਾਂ ਨਾਲ ਹੋਏ ਸਮਝੌਤਿਆਂ ਨੂੰ ਉਹ ਰੀਨੈਗੂਸੀਏਟ ਕਰਨਗੇ। ਅਰੋੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੱਲ੍ਹ ਇਸ ਸਬੰਧੀ ਪ੍ਰਾਈਵੇਟ ਬਿੱਲ ਦਿੱਤਾ ਗਿਆ ਸੀ ਅਤੇ ਅੱਜ ਉਨ੍ਹਾਂ ਦਾ ਨੌਨ ਆਫੀਸੀਅਲਡੇਅ ਹੁੰਦਾ ਹੈ ਤੇ ਅੱਜ ਸਾਨੂੰ ਡਿਸਅਲਾਓ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਅਮਨ ਅਰੋੜਾ ਨੇ ਇਹ ਵੀ ਦੋਸ਼ ਲਾਇਆ ਕਿ ਇਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਜਿਸ ਤਰ੍ਹਾਂ ਪਹਿਲਾਂ ਅਕਾਲੀ ਦਲ ਦੀ ਲੀਡਰਸ਼ਿੱਪ ਉਨ੍ਹਾਂ ਤਿੰਨ ਥਰਮਲ ਪਲਾਟਾਂ ਤੋਂ ਕਮਿਸ਼ਨ ਲੈਂਦੀ ਸੀ ਉਹ ਕਮਿਸ਼ਨ ਹੁਣ ਕਾਂਗਰਸ ਪਾਰਟੀ ਦੇ ਲੀਡਰ ਲੈਣ ਲੱਗ ਪਏ ਹਨ। ਅਰੋੜਾ ਨੇ ਦੋਸ਼ ਲਾਇਆ ਕਿ ਕਾਂਗਰਸ ਵੱਲੋਂ ਪੰਜਾਬ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿੱਚ ਉਨ੍ਹਾਂ ਵੱਲੋਂ ਅੱਜ ਵਾਕ ਆਊਟ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਰ ਸਰਕਾਰ ਗਵਰਨਰ ਤੋਂ ਝੂਠ ਬੁਲਾ ਰਹੀ ਹੈ ਤੇ ਇਹ ਉਨ੍ਹਾਂ ਨੂੰ ਮਨਜੂਰ ਨਹੀਂ ਹੈ।