ਬਜ਼ਟ ਇਜਲਾਸ ਤੋੰ ਪਹਿਲਾਂ ਅਮਨ ਅਰੋੜਾ ਨੇ ਕੀਤੇ ਵੱਡੇ ਖੁਲਾਸੇ!

TeamGlobalPunjab
1 Min Read

ਚੰਡੀਗੜ੍ਹ : ਸਿਆਸੀ ਗਹਿਮਾ ਗਹਿਮੀ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਗਿਆ ਹੈ । ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਦੇ ਬਾਹਰ ਦਬ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਮਨ ਅਰੋੜਾ ਸਾਇਕਲ ਜ਼ਰੀਏ ਪ੍ਰਦਰਸ਼ਨ ਕਰਦਿਆਂ ਵਿਧਾਨ ਸਭਾ ਪਹੁੰਚੇ।  ਅਰੋੜਾ ਨੇ ਪੰਜਾਬ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਅੱਜ ਪੰਜਾਬ ਮਹਿੰਗਾਈ ਦੀ ਮਾਰ ਥੱਲੇ ਦੱਬਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤਾਂ ਰਾਜਾਂ ਨੂੰ ਲੁੱਟ ਹੀ ਰਹੀ ਹੈ ਤੇ ਪੰਜਾਬ ਸਰਕਾਰ ਵੀ ਪੰਜਾਬੀਆਂ ਨਾਲ ਘੱਟ ਨਹੀਂ ਗੁਜ਼ਾਰ ਰਹੀ  ।

ਅਮਨ ਅਰੋੜਾ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਮਾਫੀਆ ਰਾਜ ਚਲ ਰਿਹਾ ਹੈ ਪਰ ਜਦੋਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਫ਼ੀਆ ਰਾਜ ਖ਼ਤਮ ਕਰਨ ਦੀ ਸਹੁੰ ਖਾਧੀ ਗਈ ਸੀ।  ਇਸ ਦੇ ਉਲਟ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੇ ਚਹੇਤੇ ਹੀ ਮਾਫੀਆ ਚਲਾ ਰਹੇ ਹਨ। ਅਮਨ ਅਰੋੜਾ ਨੇ ਕਿਹਾ ਅੱਜ ਪੰਜਾਬ ਦੇ ਸਿਰ ਇੱਕ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਚੁੱਕਿਆ ਹੈ  ।

Share this Article
Leave a comment