ਰਾਜਾ ਵੜਿੰਗ ਹੋਏ ਚੀਫ ਸੈਕਟਰੀ ਤੋਂ ਨਾਰਾਜ਼ ਤਾਂ ਅਮਨ ਅਰੋੜਾ ਨੇ ਦਿੱਤੀ ਸਖਤ ਪ੍ਰਤੀਕਿਰਿਆ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਹਰ ਦਿਨ ਕਿਸੇ ਨਾ ਕਿਸੇ ਮੁੱਦੇ ਤੇ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਵਾਲਾਂ ਦੇ ਘੇਰੇ ਵਿਚ ਖੜਾ ਕਰਦੇ ਹੀ ਰਹਿੰਦੇ ਹਨ । ਇਸ ਦੇ ਚਲਦਿਆਂ ਅਜ ਅਮਨ ਅਰੋੜਾ ਵਲੋਂ ਆਪਣੇ ਟਵੀਟਰ ਹੈਂਡਲ ਰਾਹੀਂ ਕਾਂਗਰਸ ਪਾਰਟੀ ਤੇ ਨਿਸ਼ਾਨਾ ਸਾਜਿਆ ਗਿਆ ਹੈ । ਦਰਅਸਲ ਅਮਨ ਅਰੋੜਾ ਨੇ ਵਲੋਂ ਸੀਨੀਅਰ ਕਾਂਗਰਸੀ ਆਗੂ ਰਾਜਾ ਵੜਿੰਗ ਦੇ ਟਵੀਟ ਦਾ ਜਵਾਬ ਦਿੱਤਾ ਗਿਆ ਹੈ ।

ਅਮਨ ਅਰੋੜਾ ਨੇ ਕਿਹਾ ਕਿ ਰਾਜਾ ਵੜਿੰਗ ਦੇ ਟਵੀਟ ਤੋਂ ਇੰਝ ਲੱਗਦਾ ਹੈ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਫੈਸਲੇ ਤੇ ਭਰੋਸਾ ਨਹੀਂ ਹੈ । ਅਰੋੜਾ ਨੇ ਟਵੀਟ ਕਰਦਿਆਂ ਲਿਖਿਆ ਕਿ ਰਾਜਾ ਵੜਿੰਗ ਕਹਿ ਰਹੇ ਹਨ ਕਿ ਜੇਕਰ ਉਨ੍ਹਾਂ ਕੋਲ ਅਧਿਕਾਰ ਹੋਣ ਤਾਂ ਉਹ ਪੰਜਾਬ ਦੇ ਚੀਫ ਸੈਕਟਰੀ ਨੂੰ ਤਹਿਸੀਲਦਾਰ ਵੀ ਨਾ ਲਗਾਉਣ । ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦਾ ਇਹ ਟਵੀਟ ਮੁੱਖ ਮੰਤਰੀ ਦੀ ਫੈਸਲੇ ਲੈਣ ਦੀ ਯੋਗਤਾ ਨੂੰ ਸਵਾਲਾਂ ਦੇ ਘੇਰੇ ਵਿਚ ਖੜਾ ਕਰਦਾ ਹੈ । ਅਰੋੜਾ ਅਨੁਸਾਰ ਕਾਂਗਰਸ ਪਾਰਟੀ ਅਜ 2 ਭਾਗਾਂ ਵਿੱਚ ਵੰਡੀ ਹੋਈ ਹੈ ।

ਦਸ ਦੇਈਏ ਕਿ ਬੀਤੇ ਦਿਨੀਂ ਰਾਜਾ ਵੜਿੰਗ ਨੇ ਆਪਣੇ ਟਵੀਟਰ ਹੈਂਡਲ ਰਾਹੀਂ ਕਿਹਾ ਸੀ ਕਿ ਜੇਕਰ ਉਸ ਕੋਲ ਅਧਿਕਾਰ ਹੋਣ ਤਾਂ ਅਜਿਹੇ ਬੰਦੇ ਨੂੰ ਤਹਿਸੀਲਦਾਰ ਵੀ ਨਾ ਲਗਾਉਣ ।

Check Also

ਬ੍ਰਿਟੇਨ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਸਕਾਲਰਸ਼ਿਪਾਂ ਦੀ ਸ਼ੁਰੂਆਤ ਕੀਤੀ

ਲੰਡਨ- ਬਰਤਾਨੀਆ ਸਰਕਾਰ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਬ੍ਰਿਟੇਨ ਵਿੱਚ …

Leave a Reply

Your email address will not be published.