ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਖਾਲਿਸਤਾਨ ਦੀ ਮੰਗ ਕਰਨ ਨਾਲ ਉਨ੍ਹਾਂ ਦਾ ਦੋਗਲਾ ਚਿਹਰਾ ਦੁਨੀਆਂ ਦੇ ਸਾਹਮਣੇ ਆ ਗਿਆ ਹੈ। ਇਕ ਪਾਸੇ ਜਿਥੇ ਭਾਜਪਾ ਖਾਲਿਸਤਾਨ ਦੀ ਮੰਗ ਦਾ ਵਿਰੋਧ ਕਰਦੀ ਹੈ ਉੱਥੇ ਹੀ ਅਕਾਲੀ ਇਸ ਦਾ ਸਮਰਥਨ ਕਰਦੇ ਹਨ।
ਅਮਨ ਅਰੋੜਾ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰ ਰਹੀਆਂ ਹਨ। ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਅਕਾਲੀਆਂ ਵੱਲੋਂ ਖਾਲਿਸਤਾਨ ਦੀ ਮੰਗ ਕਰਨਾ ਗ਼ਲਤ ਹੈ। ਇਸ ਮੌਕੇ ਖਾਲਿਸਤਾਨ ਦੀ ਮੰਗ ਨਹੀਂ ਬਲਕਿ ਪੰਜਾਬ ਨੂੰ ਖਾਲਸ ਯਾਨੀ ਸ਼ੁੱਧ ਕਰਨ ਦੀ ਲੋੜ ਹੈ।