ਪੰਜਾਬ ਸਰਕਾਰ ਨੇ ਲਾਕਡਾਊਨ ‘ਚ ਮੁਲਾਜ਼ਮਾਂ ਨੂੰ ਨਹੀਂ ਦਿੱਤੀਆਂ ਪੂਰੀਆਂ ਤਨਖਾਹਾਂ! ਅਮਨ ਅਰੋੜਾ ਨੇ ਖੋਲ੍ਹੀ ਪੋਲ

TeamGlobalPunjab
2 Min Read

ਸੁਨਾਮ: ਪੰਜਾਬ ਦੇ ਮੁਲਾਜ਼ਮਾਂ ਵੱਲੋਂ ਕਲਮ ਛੱਡੋ ਹੜਤਾਲ ਅਤੇ 21 ਅਗਸਤ ਤੱਕ ਸਮੂਹਿਕ ਛੁੱਟੀ ਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਮੁਲਾਜ਼ਮਾਂ ਦੀ ਹੜਤਾਲ ਤੇ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਨੂੰ ਖੂਬ ਰਗੜੇ ਲਾਏ ਹਨ। ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੁਲਾਜ਼ਮਾਂ ਦੀ ਹੜਤਾਲ ਵਾਰੇ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਹੈ।

ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਬਿਆਨਬਾਜ਼ੀ ਨਾਲ ਸਾਰ ਰਹੀ ਹੈ। ਮਨਪ੍ਰੀਤ ਬਾਦਲ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਲੋਕ ਡਾਊਨ ਵਿੱਚ ਮੁਲਾਜ਼ਮਾਂ ਨੂੰ ਪੂਰੀਆਂ ਤਨਖਾਹਾਂ ਦਿੱਤੀਆਂ ਸੀ ਜਦਕਿ ਬਾਕੀ ਸੂਬਿਆਂ ਨੇ ਸੈਲਰੀ ‘ਚ ਪੰਜਾਹ ਫੀਸਦੀ ਕਟੌਤੀ ਕੀਤੀ ਸੀ। ਇਸ ਲਈ ਮੁਲਾਜ਼ਮ ਹੜਤਾਲ ਵਾਪਸ ਲੈ ਲੈਣ।

ਮਨਪ੍ਰੀਤ ਬਾਦਲ ਦੇ ਇਸ ਬਿਆਨ ਨੂੰ ਝੂਠਾ ਕਰਾਰ ਦਿੰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਪਨਬੱਸ ਦੇ ਮੁਲਾਜ਼ਮਾਂ ਦੀ ਕਰੋਨਾ ਕਾਰਨ ਪੱਚੀ ਫੀਸਦੀ ਤਨਖਾਹ ਕੱਟਣ ਦਾ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਮਨ ਅਰੋੜਾ ਨੇ ਕਿਹਾ ਇੱਕ ਪਾਸੇ ਤਾਂ ਮੰਤਰੀ ਕਹਿ ਰਹੇ ਹਨ ਕਿ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਪਰ ਦੂਜੇ ਪਾਸੇ ਸਰਕਾਰ ਅਧੀਨ ਅਦਾਰੇ ਤਨਖਾਹ ਕੱਟਣ ਤੇ ਪੱਤਰ ਜਾਰੀ ਕਰ ਰਹੇ ਹਨ। ਜਿਸ ਤੋਂ ਸਾਫ ਹੈ ਕਿ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਵੱਡਾ ਅੰਤਰ ਹੈ।

- Advertisement -

Share this Article
Leave a comment