ਕੈਪਟਨ ਨੇ ਡੀਜੀਪੀ ਨੂੰ 6 ਸਾਲਾ ਬੱਚੀ ਨਾਲ ਬਲਾਤਕਾਰ ਤੇ ਕਤਲ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ

TeamGlobalPunjab
2 Min Read

ਹੁਸ਼ਿਆਰਪੁਰ: ਜ਼ਿਲ੍ਹੇ ‘ਚ ਛੇ ਸਾਲਾ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਕਤਲ ਦੇ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਨੇ ਅੱਜ ਇਕ ਟਵੀਟ ਕਰਕੇ ਇਸ ਘਟਨਾ ’ਤੇ ਦੁੱਖ ਜਤਾਇਆ ਹੈ।

ਇਸ ਮਾਮਲੇ ਸਬੰਧੀ ਉਨ੍ਹਾਂ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਮੁਕੰੰਮਲ ਤੇ ਢੁੱਕਵੀਂ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਡੀਜੀਪੀ ਨੂੰ ਕੋਰਟ ਵਿੱਚ ਚਾਲਾਨ ਪੇਸ਼ ਕਰਨ ਲਈ ਵੀ ਕਿਹਾ ਹੈ।

ਦੱਸਣਯੋਗ ਹੈ ਕਿ ਬੁੱਧਵਾਰ ਨੂੰ ਟਾਂਡਾ ‘ਚ ਇਕ ਘਰ ’ਚੋਂ ਛੇ ਸਾਲਾ ਬੱਚੀ ਦੀ ਅੱਧ ਸੜੀ ਲਾਸ਼ ਬਰਾਮਦ ਕੀਤੀ ਗਈ ਸੀ। ਮਾਸੂਮ ਬੱਚੀ ਨਾਲ ਦੋਸ਼ੀਆ ਵਲੋਂ ਬਲਾਤਕਾਰ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ ਤੇ ਮਗਰੋਂ ਉਸ ਨੂੰ ਅੱਗ ਲਾ ਦਿੱਤੀ।

ਇਸ ਮਾਮਲੇ ਵਿੱਚ ਪੁਲੀਸ ਨੇ ਗੁਰਪ੍ਰੀਤ ਸਿੰਘ ਤੇ ਉਸ ਦੇ ਦਾਦੇ ਸੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕਤਲ, ਬਲਾਤਕਾਰ ਤੇ ਪੋਕਸੋ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

Share This Article
Leave a Comment