ਚੰਡੀਗੜ੍ਹ: ਸੂਬੇ ਵਿੱਚ ਕੋਰੋਨਾ ਸੰਕਟ ਦੇ ਮੱਦੇਨਜਰ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ। ਅੱਜ ਦੁਪਹਿਰ ਤਿੰਨ ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਣ ਵਾਲੀ ਇਸ ਬੈਠਕ ਵਿੱਚ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦੇ ਮੈਬਰਾਂ ਨੂੰ ਸੱਦਿਆ ਗਿਆ ਹੈ।
ਦੱਸਣਯੋਗ ਹੈ ਕਿ ਬੀਤੇ ਹਫ਼ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨਾਲ ਇਸ ਵਿਸ਼ੇ ਤੇ ਸਰਬ ਪਾਰਟੀ ਬੈਠਕ ਬੁਲਾਉਣ ਦੀ ਮੰਗ ਕੀਤੀ ਸੀ ਪਰ ਮੁੱਖਮੰਤਰੀ ਨੇ ਬੈਠਕ ਬੁਲਾਣ ਤੋਂ ਇਨਕਾਰ ਕਰਦੇ ਹੋਏ ਕਿਹਾ ਸੀ ਕਿ ਬੈਠਕ ਲਈ ਨਾਂ ਤਾਂ ਸਮਾਂ ਹੈ ਅਤੇ ਨਾਂ ਹੀ ਜ਼ਰੂਰਤ। ਹਾਲਾਂਕਿ ਅਗਲੇ ਹੀ ਦਿਨ ਮੁੱਖਮੰਤਰੀ ਨੇ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਸੀਪੀਆਈ ਦੇ ਆਗੂਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲਬਾਤ ਵੀ ਕੀਤੀ ਸੀ।
ਮੰਗਲਵਾਰ ਨੂੰ ਬੁਲਾਈ ਬੈਠਕ ਵਿੱਚ ਕਰਫਿਊ ਅਤੇ ਲਾਕਡਾਉਨ ਦੇ ਵਿਸਥਾਰ ਦੇ ਮੱਦੇਨਜਰ ਉਦਯੋਗਾਂ ਅਤੇ ਹੋਰ ਕੰਮਾਂ ਨੂੰ ਸੁਚਾਰੁ ਕਰਨ ‘ਤੇ ਵਿਚਾਰ ਕੀਤੇ ਜਾਣ ਦੀ ਉਮੀਦ ਹੈ। ਇਸਦੇ ਨਾਲ ਹੀ ਸੂਬੇ ਵਿੱਚ ਪੁਲਿਸ ਟੀਮਾਂ ‘ਤੇ ਹਮਲਿਆਂ ਦੀ ਵੱਧ ਰਹੀਆਂ ਘਟਨਾਵਾਂ ‘ਤੇ ਵੀ ਚਰਚਾ ਹੋਵੇਗੀ। ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹੁਣ ਤੱਕ ਕੀਤੇ ਗਏ ਉਪਰਾਲਿਆਂ ‘ਤੇ ਵੀ ਮੁੱਖਮੰਤਰੀ ਆਪਣੀ ਸਰਕਾਰ ਦੀ ਹਾਲਤ ਸਪਸ਼ਟ ਕਰਨਗੇ।