ਪਟਿਆਲਾ : ਪਟਿਆਲਾ ਸ਼ਹਿਰੀ ਸੀਟ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਕੋਹਲੀ ਤੋਂ ਵੱਡੇ ਫਰਕ ਨਾਲ ਹਾਰ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਕੈਪਟਨ ਨੂੰ 19,697 ਵੋਟਾਂ ਦੇ ਵੱਡੇ ਫਰਕ ਨਾਲ ਮਾਤ ਦਿੱਤੀ ਹੈ।
ਇਥੇ ਅਕਾਲੀ ਦਲ ਦੂਜੇ ਅਤੇ ਕਾਂਗਰਸ ਤੀਜੇ ਨੰਬਰ ’ਤੇ ਹੀ ਹੈ। ਦੱਸਯੋਗ ਹੈ ਕਿ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਪੰਜਾਬ ‘ਚ ਵੱਡੀ ਜਿੱਤ ਵੱਲ ਵਧ ਰਹੀ ਹੈ, ਜਦਕਿ ਸੱਤਾਧਾਰੀ ਕਾਂਗਰਸ ਬਹੁਤ ਪਿੱਛੇ ਹੈ।