3 ਸਾਲ ਬਾਅਦ ਮਹਿਲ ‘ਚੋਂ ਬਾਹਰ ਆਏ ਕੈਪਟਨ, ਕਿਸਾਨਾਂ ਨਾਲ ਕੀਤੀ ਮੁਲਾਕਾਤ

Global Team
2 Min Read

ਖੰਨਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਕਰੀਬਨ 3 ਸਾਲਾਂ ਬਾਅਦ ਸੂਬੇ ਦੀ ਸਿਆਸਤ ਵਿਚ ਮੁੜ ਸਰਗਰਮ ਹੋ ਗਏ ਹਨ। ਅੱਜ ਉਹ ਖੰਨਾ ਦੀ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਵਿੱਚ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ।

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਫ਼ਤਿਹਜੰਗ ਬਾਜਵਾ, ਜੈ ਇੰਦਰ ਕੌਰ ਵੀ ਮੌਜੂਦ ਰਹੇ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ ਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਲੈ ਕੇ ਕੇਂਦਰ ਸਰਕਾਰ ਕੋਲ ਜਾਣਗੇ ਤੇ ਜੋ ਵੀ ਮਸਲਾ ਹੈ ਉਸ ਨੂੰ ਹੱਲ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰਨਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਪ੍ਰਧਾਨ ਮੰਤਰੀ ਇਸ ਵੇਲੇ ਵਿਦੇਸ਼ ਵਿੱਚ ਹਨ, ਜਦੋਂ ਉਹ ਵਾਪਸ ਪਰਤਣਗੇ ਤਾਂ ਉਨ੍ਹਾਂ ਨਾਲ ਮੁਲਾਕਾਤ ਕਰ ਕੇ ਸਾਰੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਜਾਵੇਗਾ।

ਮੌਜੂਦਾ ਸੀਜ਼ਨ ਦੀਆਂ ਸਮੱਸਿਆਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ 44 ਹਜ਼ਾਰ ਕਰੋੜ ਰੁਪਏ ਦੇ ਚੁੱਕੀ ਹੈ। ਜੇ ਪੰਜਾਬ ਸਰਕਾਰ ਨੂੰ ਹੋਰ ਪੈਸਿਆਂ ਦੀ ਲੋੜ ਹੈ ਤਾਂ ਅਸੀਂ ਜ਼ਰੂਰ ਕੇਂਦਰ ਕੋਲ ਜਾਵਾਂਗੇ।

Share This Article
Leave a Comment