ਨਵੀਂ ਪਾਰਟੀ ਦਾ ਜਲਦ ਕੀਤਾ ਜਾਵੇਗਾ ਐਲਾਨ, ਸਿੱਧੂ ਖਿਲਾਫ ਉਤਾਰਾਂਗੇ ਮਜਬੂਤ ਉਮੀਦਵਾਰ: ਕੈਪਟਨ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦਾ ਛੱਡਣ ਤੋਂ ਬਾਅਦ ਆਪਣੀ ਪਹਿਲੀ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਉਹ ਨਵੀਂ ਪਾਰਟੀ ਬਣਾ ਰਹੇ ਹਨ ਅਤੇ ਰਾਜ ਦੀਆਂ 117 ਸੀਟਾਂ ’ਤੇ ਚੋਣ ਲੜ ਕੇ ਵਿਰੋਧੀਆਂ ਨੂੰ ਟੱਕਰ ਦੇਣ ਲਈ ਤਿਆਰ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵਕੀਲ ਚੋਣ ਕਮਿਸ਼ਨ ਦੇ ਸੰਪਰਕ ਵਿੱਚ ਹਨ ਅਤੇ ਚੋਣ ਕਮਿਸ਼ਨ ਜਦ ਉਨ੍ਹਾਂ ਦੀ ਪਾਰਟੀ ਦੇ ਨਾਂਅ ਅਤੇ ਚੋਣ ਨਿਸ਼ਾਨ ਨੂੰ ਮਨਜ਼ੂਰੀ ਦੇ ਦੇਵੇਗਾ ਤਾਂ ਇਸਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜੇ ਇਸ ਲਈ ਕੁਝ ਇੰਤਜ਼ਾਰ ਕਰਨਾ ਹੋਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਾਫ ਹੈ ਕਿ ਉਨ੍ਹਾਂ ਦੀ ਪਾਰਟੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸਬੰਧ ਨਹੀਂ ਰੱਖੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਨਾਂ ਹੀ ਹਾਲੇ ਭਾਜਪਾ ਅਤੇ ਸੁਖ਼ਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ਸੰਯੁਕਤ ਨਾਲ ਉਨ੍ਹਾਂ ਦੀ ਕੋਈ ਗੱਲ ਨਹੀਂ ਹੋਈ, ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਧਿਰਾਂ ਨਾਲ ਵੀ ਕੋਈ ਗਠਜੋੜ ਨਹੀਂ ਕੀਤਾ ਜਾਵੇਗਾ, ਪਰ ਸੀਟਾਂ ਦਾ ਲੈਣ ਦੇਣ ਕੀਤਾ ਜਾ ਸਕਦਾ ਹੈ। ਕੈਪਟਨ ਨੇ ਕਿਹਾ ਕਿ ਸਿੱਧੂ ਦੇ ਖਿਲਾਫ਼ ਫ਼ਿਰ ਮਜ਼ਬੂਤ ਉਮੀਦਵਾਰ ਉਤਾਰਣਗੇ। ਨਵਜੋਤ ਸਿੰਘ ਸਿੱਧੂ ਜਿੱਥੋਂ ਵੀ ਚੋਣ ਲੜੇਗਾ ਅਸੀਂ ਉਸ ਦੇ ਖ਼ਿਲਾਫ਼ ਚੋਣ ਲੜਾਂਗੇ ਅਤੇ ਟੱਕਰ ਦਵਾਂਗੇ

Share this Article
Leave a comment