ਕੈਪਟਨ ਨੇ ਪੰਜਾਬ ‘ਚ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਕੇਂਦਰ ਤੋਂ ਮੰਗੀ ਮਨਜ਼ੂਰੀ

TeamGlobalPunjab
1 Min Read

ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਤੋਂ ਸ਼ਰਾਬ ਦੇ ਠੇਕੇ ਖੋਲ੍ਹਣ ਲਈ ਇਜਾਜ਼ਤ ਮੰਗੀ ਹੈ। ਮਾੜੀ ਵਿੱਤੀ ਹਾਲਾਤ ਦਾ ਹਾਵਾਲਾ ਦਿੰਦੇ ਹੋਏ ਕੈਪਟਨ ਨੇ ਕੇਂਦਰ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਕੁਝ ਸ਼ਰਤਾਂ ਤਹਿਤ ਸੂਬੇ ਵਿਚ ਸ਼ਾਰਾਬ ਦੇ ਠੇਕੇ ਖੋਲਣ ਦੀ ਇਜਾਜ਼਼ਤ ਦਿੱਤੀ ਜਾਵੇ।

ਮੁੱਖ ਮੰਤਰੀ ਨੇ ਪੱਤਰ ਵਿਚ ਕਿਹਾ ਕਿ, ਗ੍ਰਹਿ ਮੰਤਰਾਲੇ ਸਖਤ ਸਮਾਜਿਕ ਦੂਰੀਆਂ ਅਤੇ ਹੋਰ ਉਪਾਵਾਂ ਨਾਲ ਪੜਾਅਵਾਰ ਤਰੀਕੇ ਨਾਲ ਕੁਝ ਇਲਾਕਿਆਂ ਵਿੱਚ ਸ਼ਰਾਬ ਦੀ ਵਿਕਰੀ ਦੀ ਆਗਿਆ ਦੇਣ ਦਾ ਫੈਸਲਾ ਲੈਣ ਚਾਹੀਦਾ ਹੈ।

ਸੂਬੇ ਦੀ ਨਾਜ਼ੁਕ ਵਿੱਤੀ ਸਥਿਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪੜਾਅਵਾਰ ਢੰਗ ਨਾਲ ਸ਼ਰਾਬ ਦੀ ਵਿਕਰੀ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਤਾਂ ਕਿ ਵੈਟ ਅਤੇ ਆਬਕਾਰੀ ਮਾਲੀਆ ਜੁਟਾਇਆ ਜਾ ਸਕੇ।

ਉਨ੍ਹਾਂ ਕਿਹਾ,”ਕੇਂਦਰੀ ਗ੍ਰਹਿ ਮੰਤਰਾਲੇ ਨੂੰ ਕੋਵਿਡ-19 ਦੀ ਰੋਕਥਾਮ ਲਈ ਸਮਾਜਿਕ ਦੂਰੀ ਅਤੇ ਹੋਰ ਕਦਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਪੜਾਅਵਾਰ ਢੰਗ ਰਾਹੀਂ ਕੁਝ ਇਲਾਕਿਆਂ ਵਿੱਚ ਸ਼ਰਾਬ ਦੀ ਵਿਕਰੀ ਦੀ ਆਗਿਆ ਦੇਣ ਲਈ ਸੂਬੇ ਨੂੰ ਫੈਸਲਾ ਲੈਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।”

Share This Article
Leave a Comment