ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਆਮ ਆਦਮੀ ਪਾਰਟੀ ਨੂੰ ਲਿਆ ਨਿਸ਼ਾਨੇ ‘ਤੇ

TeamGlobalPunjab
1 Min Read

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ  ਨੇ ਆਖ਼ਿਰਕਾਰ ਚੁੱਪ ਤੋੜਦੇ ਹੋਏ ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਿਆ ਹੈ।

ਕੈਪਟਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਇਹ ਬਹੁਤ ਭੈੜਾ ਡਰ ਸੀ, ਬਹੁਤ ਮਾੜਾ ਹੋਇਆ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਵਾਗਡੋਰ ਬਹੁਤ ਪਹਿਲਾਂ ਹੀ ਸੰਭਾਲ ਲਈ ਹੈ, ਜਿਸ ਦੀ ਉਮੀਦ ਸੀ। ਭਗਵੰਤ ਮਾਨ ਰਬੜ ਦੀ ਮੋਹਰ ਹਨ, ਇਹ ਸਿੱਟਾ ਤਾਂ ਪਹਿਲਾਂ ਹੀ ਕੱਢਿਆ ਗਿਆ ਸੀ। ਹੁਣ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਅਫਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ ਇਸ ਨੂੰ ਸਹੀ ਸਾਬਤ ਕਰ ਦਿੱਤਾ ਹੈ।”

ਦਸ ਦਈਏ ਕਿ ਬੀਤੇ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ-ਹਾਜ਼ਰੀ ‘ਚ ਪੰਜਾਬ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਕੀਤੀ ਸੀ ਜਿਸ ਤੋਂ ਬਾਅਦ ਅੱਜ ਵਿਰੋਧੀ ਪਾਰਟੀਆਂ ਨੇ ‘ਆਪ’ ਨੂੰ ਨਿਸ਼ਾਨੇ ‘ਤੇ ਲਿਆ ਹੋਇਆ ਹੈ। ਪੰਜਾਬ ‘ਚ ਸਿਆਸੀ ਮਾਹੌਲ ਕਾਫੀ ਭਖਿਆ ਹੋਇਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment