ਨਿਊਜ਼ ਡੈਸਕ : ਅੱਜਕੱਲ੍ਹ ਲੋਕ ਆਪਣੀ ਸਿਹਤ ਨੂੰ ਬਿਹਤਰ ਬਣਾਉਣ ਲਈ ਡਾਈਟ ਵਿੱਚ ਕਈ ਤਰ੍ਹਾਂ ਦੇ ਫਲਾਂ ਨੂੰ ਸ਼ਾਮਲ ਕਰਦੇ ਹਨ। ਇਨ੍ਹਾਂ ਵਿੱਚੋਂ ਹੀ ਇੱਕ ਹੈ ਕੀਵੀ, ਜੋ ਦੇਖਣ ਵਿੱਚ ਛੋਟਾ ਜ਼ਰੂਰ ਹੁੰਦਾ ਹੈ ਪਰ ਸਿਹਤ ਲਈ ਬੇਹੱਦ ਫਾਇਦੇਮੰਦ ਮੰਨਿਆ ਜਾਂਦਾ ਹੈ।ਇਸ ਵਿੱਚ ਵਿਟਾਮਿਨ ਸੀ, ਫਾਈਬਰ, ਐਂਟੀ-ਆਕਸੀਡੈਂਟਸ ਅਤੇ ਪੋਟਾਸ਼ੀਅਮ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ, ਜੋ ਇਮਿਊਨਿਟੀ ਬੂਸਟ ਕਰਨ ਤੋਂ ਲੈ ਕੇ ਹਾਰਟ ਹੈਲਥ ਨੂੰ ਸੁਧਾਰਨ ਤੱਕ ਕਈ ਫਾਇਦੇ ਦਿੰਦੇ ਹਨ।
ਅਜਿਹੇ ਵਿੱਚ ਜੇਕਰ ਤੁਸੀਂ ਇਸ ਨੂੰ ਆਪਣੀ ਰੋਜ਼ਾਨਾ ਦੀ ਡਾਈਟ ਵਿੱਚ ਸ਼ਾਮਲ ਕਰਦੇ ਹੋ, ਤਾਂ ਤੁਹਾਡੀ ਸਿਹਤ ‘ਤੇ ਇਸ ਦਾ ਡੂੰਘਾ ਅਤੇ ਸਕਾਰਾਤਮਕ ਅਸਰ ਪਵੇਗਾ। ਤਾਂ ਆਓ ਜਾਣਦੇ ਹਾਂ ਕੀਵੀ ਦੇ ਕੁਝ ਮਹੱਤਵਪੂਰਨ ਫਾਇਦਿਆਂ ਬਾਰੇ-
ਮਜ਼ਬੂਤ ਇਮਿਊਨਿਟੀ
ਕੀਵੀ ਵਿਟਾਮਿਨ ਸੀ ਦਾ ਇੱਕ ਬਿਹਤਰੀਨ ਸਰੋਤ ਹੈ, ਜੋ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਂਦਾ ਹੈ। ਇਹ ਬੈਕਟੀਰੀਆ ਅਤੇ ਵਾਇਰਸ ਨਾਲ ਲੜਨ ਵਿੱਚ ਮਦਦ ਕਰਦਾ ਹੈ ਅਤੇ ਸਰਦੀ-ਖੰਘ ਵਰਗੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ।
ਪਾਚਨ ਪ੍ਰਣਾਲੀ ਸਿਹਤਮੰਦ
ਇਸ ਵਿੱਚ ਮੌਜੂਦ ਫਾਈਬਰ ਅਤੇ ਐਕਟੀਨਿਡਿਨ ਨਾਮਕ ਐਂਜ਼ਾਈਮ ਪਾਚਨ ਕਿਰਿਆ ਨੂੰ ਸੁਧਾਰਦੇ ਹਨ। ਅਜਿਹੇ ਵਿੱਚ ਰੋਜ਼ਾਨਾ ਕੀਵੀ ਖਾਣ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ ਅਤੇ ਪੇਟ ਨਾਲ ਜੁੜੀਆਂ ਹੋਰ ਪਰੇਸ਼ਾਨੀਆਂ ਵਿੱਚ ਵੀ ਰਾਹਤ ਮਿਲਦੀ ਹੈ।
ਗਲੋਇੰਗ ਸਕਿਨ
ਕੀਵੀ ਵਿੱਚ ਮੌਜੂਦ ਐਂਟੀ-ਆਕਸੀਡੈਂਟ, ਵਿਟਾਮਿਨ ਈ ਅਤੇ ਵਿਟਾਮਿਨ ਸੀ ਸਕਿਨ ਨੂੰ ਨਮੀ ਪ੍ਰਦਾਨ ਕਰਦੇ ਹਨ, ਜਿਸ ਨਾਲ ਇਹ ਹੈਲਦੀ ਅਤੇ ਗਲੋਇੰਗ ਬਣੀ ਰਹਿੰਦੀ ਹੈ। ਕੀਵੀ ਫਾਈਨ ਲਾਈਨਜ਼ ਅਤੇ ਝੁਰੜੀਆਂ ਨੂੰ ਘੱਟ ਕਰਨ ਵਿੱਚ ਵੀ ਮਦਦ ਕਰਦਾ ਹੈ।
ਅੱਖਾਂ ਲਈ ਫਾਇਦੇਮੰਦ
ਕੀਵੀ ਅੱਖਾਂ ਲਈ ਵੀ ਕਾਫ਼ੀ ਫਾਇਦੇਮੰਦ ਹੈ। ਇਸ ਵਿੱਚ ਲਿਊਟਿਨ ਅਤੇ ਜ਼ੈਕਸੈਂਥਿਨ ਵਰਗੇ ਐਂਟੀ-ਆਕਸੀਡੈਂਟਸ ਪਾਏ ਜਾਂਦੇ ਹਨ ਜੋ ਅੱਖਾਂ ਨੂੰ ਨੁਕਸਾਨ ਤੋਂ ਬਚਾਉਣ ਅਤੇ ਉਸ ਨੂੰ ਹੈਲਦੀ ਰੱਖਣ ਵਿੱਚ ਮਦਦ ਕਰਦੇ ਹਨ।
ਬਾਡੀ ਡਿਟੌਕਸ
ਕੀਵੀ ਸਾਡੇ ਸਰੀਰ ‘ਚੋ ਜ਼ਹਿਰੀਲੇ ਤੱਤ ਬਾਹਰ ਕੱਢਣ ਵਿੱਚ ਵੀ ਮਦਦ ਕਰਦਾ ਹੈ। ਇਸ ਵਿੱਚ ਪਾਣੀ ਅਤੇ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਜੋ ਸਰੀਰ ਵਿੱਚੋਂ ਟੌਕਸਿਨਸ ਨੂੰ ਬਾਹਰ ਕੱਢਣ ਅਤੇ ਗਟ ਹੈਲਥ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

