AmbassadorsOfHope ਨੂੰ ਪੰਜਾਬ ਵਿੱਚ ਮਿਲਿਆ ਭਰਵਾਂ ਹੁੰਗਾਰਾ, ਹਰ ਜਿਲੇ ਵਿੱਚ ਤਿੰਨ ਜੇਤੂਆਂ ਨੂੰ ਦਿੱਤੇ ਜਾਣਗੇ ਵੱਡੇ ਇਨਾਮ

TeamGlobalPunjab
1 Min Read

ਚੰਡੀਗੜ੍ਹ: ਇਕ ਪਾਸੇ ਜਿੱਥੇ ਪੰਜਾਬ ਸਰਕਾਰ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਰਣਨੀਤੀ ਅਖਤਿਆਰ ਕਰ ਰਹੀ ਹੈ ਉਥੇ ਹੀ ਲੋਕਾਂ ਦੇ ਮਨਾਂ ਵਿਚੋਂ ਕੋਰੋਨਾ ਪ੍ਰਤੀ ਫੈਲੀ ਨਕਰਾਤਮਕਤਾ ਨੂੰ ਵੀ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ । ਇਸੇ ਸਿਲਸਿਲੇ ਤਹਿਤ ਪੰਜਾਬ ਸਰਕਾਰ ਦੁਆਰਾ ਆਯੋਜਿਤ ‘ਅੰਬੈਸਡਰਜ਼ ਆਫ਼ ਹੋਪ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਾਣਕਾਰੀ ਮੁਤਾਬਕ ਪਹਿਲੇ ਹਫਤੇ ਦੇ ਅੰਦਰ-ਅੰਦਰ 1,05,898 ਵਿਦਿਆਰਥੀਆਂ ਨੇ ਇਸ ਤਹਿਤ ਆਪਣੀਆਂ ਵੀਡੀਓਜ਼ ਭੇੇਜੀਆਂ ਹਨ ।

- Advertisement -

ਦਸ ਦੇਈਏ ਕਿ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਲਈ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ 29 ਅਪ੍ਰੈਲ ਨੂੰ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂਵਿਦਿਆਰਥੀਆਂ ਨੂੰ ਲੌਕ ਡਾਉਨ ਦੀ ਨਕਾਰਾਤਮਕਤਾ ਨੂੰ ਦੂਰ ਕਰਨ ਲਈ ਸਕਾਰਾਤਮਕ ਵਿਚਾਰਾਂ ਦੀਆਂ ਵੀਡੀਓਜ਼ ਬਣਾਉਣ ਲਈ ਬੱਚਿਆ ਨੂੰ ਉਤਸ਼ਾਹਿਤ ਕੀਤਾ ਸੀ।

ਰਿਪੋਰਟਾ ਮੁਤਾਬਕ ਸਿੰਗਲਾ ਨੇ ਇਹ ਐਲਾਨ ਕੀਤਾ ਹੈ ਕਿ ਰਾਜ ਦੇ ਹਰੇਕ ਜ਼ਿਲ੍ਹੇ ਵਿਚੋਂ ਤਿੰਨ ਜੇਤੂਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਪਲ ਆਈਪੈਡ, ਲੈਪਟਾਪ ਅਤੇ ਐਂਡਰਾਇਡ ਟੇਬਲੇਟ ਵਰਗੇ ਆਕਰਸ਼ਕ ਇਨਾਮ ਉਨ੍ਹਾਂ ਨੂੰ ਦਿੱਤੇ ਜਾਣਗੇ।

- Advertisement -

 

ਦੇਖੋ ਕੁਝ ਵੀਡੀਓਜ਼

 

Share this Article
Leave a comment