ਜਨਮ ਦਿਨ ਦੀ ਪਾਰਟੀ ‘ਤੇ ਚੱਲੀਆਂ ਗੋਲੀਆਂ, ਇੱਕ ਵਿਅਕਤੀ ਦੀ ਮੌਤ, ਤਿੰਨ ਲੋਕ ਜ਼ਖਮੀ 

TeamGlobalPunjab
2 Min Read

ਵਾਸ਼ਿੰਗਟਨ ਡੀਸੀ- ਅਮਰੀਕਾ ਦੇ ਹਿਊਸਟਨ ਸ਼ਹਿਰ ਵਿੱਚ ਇੱਕ ਪਾਰਕਿੰਗ ਲਾਟ ‘ਤੇ ਐਤਵਾਰ ਤੜਕੇ ਇੱਕ ਜਨਮ ਦਿਨ ਦੀ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ ਇੱਕ 17 ਸਾਲਾ ਨੌਜਵਾਨ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਹੈਰਿਸ ਕਾਉਂਟੀ ਦੇ ਸ਼ੈਰਿਫ ਦੇ ਦਫਤਰ ਨੇ ਦੱਸਿਆ ਕਿ ਗੋਲੀਬਾਰੀ ਵਿੱਚ ਦੋ 17 ਸਾਲਾ ਨੌਜਵਾਨ ਅਤੇ ਇੱਕ 14 ਸਾਲਾ ਲੜਕੀ ਜ਼ਖ਼ਮੀ ਹੋ ਗਏ।

ਅਧਿਕਾਰੀ ਨੇ ਕਿਹਾ ਕਿ ਜਾਂਚਕਰਤਾਵਾਂ ਨੇ ਅਜੇ ਤੱਕ ਕਿਸੇ ਵੀ ਸ਼ੱਕੀ ਦੀ ਪਛਾਣ ਨਹੀਂ ਕੀਤੀ ਹੈ ਅਤੇ ਗੋਲੀਬਾਰੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ‘ਚ ਦਾਖਲ 17 ਸਾਲਾ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਦਕਿ ਦੋ ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਸ਼ੈਰਿਫ ਵਿਭਾਗ ਨੇ ਦੱਸਿਆ ਕਿ ਇਕ ਸਟੂਡੀਓ ‘ਚ 16 ਸਾਲਾ ਲੜਕੀ ਦੀ ਜਨਮਦਿਨ ਪਾਰਟੀ ਚੱਲ ਰਹੀ ਸੀ, ਉਦੋਂ ਹੀ ਪਾਰਕਿੰਗ ‘ਚ ਕਈ ਲੋਕਾਂ ਵਿਚਾਲੇ ਝਗੜਾ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪਾਰਕਿੰਗ ਏਰੀਏ ਤੋਂ ਕਾਰਤੂਸ ਦੇ ਕਈ ਖੋਲ ਬਰਾਮਦ ਕੀਤੇ ਗਏ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment