ਅਮਰੀਕਾ ‘ਚ ਮੌਤਾਂ ਦਾ ਅੰਕੜਾ 20,000 ਪਾਰ ਇਟਲੀ ਨੂੰ ਵੀ ਛੱਡਿਆ ਪਿੱਛੇ

TeamGlobalPunjab
2 Min Read

ਵਾਸ਼ਿੰਗਟਨ: ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਨੂੰ ਇਸ ਵਾਇਰਸ ਨੇ ਸਭ ਤੋਂ ਵੱਧ ਚਪੇਟ ਵਿੱਚ ਲਿਆ ਹੋਇਆ ਹੈ। ਤਾਜ਼ਾ ਅੰਕੜਿਆਂ ਮੁਤਾਬਕ ਅਮਰੀਕਾ ਵਿੱਚ ਮੌਤਾਂ ਦੀ ਗਿਣਤੀ 22 ਹਜ਼ਾਰ ਤੋਂ ਪਾਰ ਹੋ ਗਈ ਹੈ। ਇਸ ਤੋਂ ਪਹਿਲਾਂ ਦੁਨੀਆ ਵਿੱਚ ਸਭ ਤੋਂ ਵਧ ਕੋਰੋਨਾ ਨਾਲ ਇਟਲੀ ਵਿੱਚ ਮੌਤਾਂ ਹੋਈਆਂ ਸਨ, ਪਰ ਅੱਜ ਦੇ ਤਾਜ਼ਾ ਅੰਕੜਿਆਂ ਤੋਂ ਬਾਅਦ ਅਮਰੀਕਾ ਨੇ ਇਟਲੀ ਨੂੰ ਪਿੱਛੇ ਛੱਡ ਦਿੱਤਾ ਹੈ। ਇਟਲੀ ਵਿੱਚ ਹੁਣ ਤੱਕ 19,468 ਮੌਤਾਂ ਹੋ ਚੁੱਕੀਆਂ ਹਨ।

ਜਾਣਕਾਰੀ ਲਈ ਦੱਸ ਦਈਏ ਕਿ ਅਮਰੀਕਾ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ 5,32,879 ਪਾਜ਼ਿਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ, ਉੱਥੇ ਹੀ 20,577 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 30,453 ਲੋਕ ਠੀਕ ਹੋ ਚੁੱਕੇ ਹਨ। ਇਟਲੀ ‘ਚ ਕੁੱਲ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ 1,52,271 ਹੈ, ਜਿਨ੍ਹਾਂ ਵਿੱਚੋਂ 19,468 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 32,534 ਲੋਕ ਠੀਕ ਹੋ ਗਏ ਹਨ।

ਦੱਸਣਯੋਗ ਹੈ ਕਿ ਰਾਸ਼ਟਰੀ ਐਮਰਜੈਂਸੀ ਕਾਰਨ ਅਮਰੀਕਾ ਦੀ 95 ਪ੍ਰਤੀਸ਼ਤ ਤੋਂ ਵੱਧ ਆਬਾਦੀ ਘਰਾਂ ਵਿੱਚ ਕੈਦ ਹੈ ਅਤੇ ਲਗਭਗ 1 ਕਰੋੜ 60 ਲੱਖ ਲੋਕ ਆਪਣੀਆਂ ਨੌਕਰੀਆਂ ਗਵਾਂ ਚੁੱਕੇ ਹਨ।

ਉਧਰ ਚੀਨ ਵਿੱਚ 24 ਘੰਟੇ ਦੌਰਾਨ ਕੋਰੋਨਾ ਵਾਇਰਸ ਸੰਕਰਮਣ ਦੇ 99 ਨਵੇਂ ਮਾਮਲੇ ਸਾਹਮਣੇ ਆਏ ਜੋ ਹਾਲ ਹੀ ਦੇ ਕੁੱਝ ਹਫ਼ਤਿਆਂ ਦੇ ਮੁਕਾਬਲੇ ਇੱਕ ਦਿਨ ਵਿੱਚ ਸਾਹਮਣੇ ਆਏ ਮਾਮਲਿਆਂ ਨਾਲੋਂ ਸਭ ਤੋਂ ਜ਼ਿਆਦਾ ਹਨ। ਸਿਹਤ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ 63 ਅਜਿਹੇ ਮਾਮਲੇ ਵੀ ਸਾਹਮਣੇ ਆਏ ਜਿਨ੍ਹਾਂ ਵਿੱਚ ਲੱਛਣ ਨਹੀਂ ਸਨ ਜਿਸ ਤੋਂ ਬਾਅਦ ਦੇਸ਼ ਵਿੱਚ ਕੋਵਿਡ – 19 ਮਰੀਜ਼ਾਂ ਦੀ ਕੁੱਲ ਗਿਣਤੀ 82 ਹਜ਼ਾਰ ਹੋ ਗਈ ਹੈ।

- Advertisement -

Share this Article
Leave a comment