ਵਾਸ਼ਿੰਗਟਨ: ਅਮਰੀਕਾ ਵਿੱਚ ਕੋਰੋਨਾ ਵਾਇਰਸ ਦਾ ਹਰ ਦਿਨ ਇੱਕ ਨਵਾਂ ਖਤਰਨਾਕ ਰੂਪ ਦੇਖਣ ਨੂੰ ਮਿਲ ਰਿਹਾ ਹੈ। ਅਮਰੀਕਾ ਵਿੱਚ ਪਿਛਲੇ 24 ਘੰਟਿਆ ਵਿੱਚ ਕੋਰੋਨਾ ਵਾਇਰਸ ਕੋਵਿਡ – 19 ਮਹਾਮਾਰੀ ਨਾਲ ਲਗਭਗ 2000 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਅਮਰੀਕਾ ਵਿੱਚ ਕੋਵਿਡ – 19 ਨਾਲ ਮਰਨ ਵਾਲਿਆਂ ਦੀ ਗਿਣਤੀ ਵਧਕੇ 12,500 ਤੋਂ ਉੱਪਰ ਹੋ ਗਈ ਹੈ।
ਜੌਹਨ ਹਾਪਕਿੰਸ ਯੂਨੀਵਰਸਿਟੀ ਦੇ ਡਾਟਾ ਅਨੁਸਾਰ, ਕੋਰੋਨਾ ਵਾਇਰਸ ਮਹਾਮਾਰੀ ਦੀ ਸ਼ੁਰੁਆਤ ਤੋਂ ਬਾਅਦ ਅਮਰੀਕਾ ਵਿੱਚ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਕੁੱਲ ਗਿਣਤੀ 400,412 ਹੈ ਜੋਕਿ ਬਾਕੀ ਹੋਰ ਦੇਸ਼ਾਂ ਦੇ ਮੁਕਾਬਲੇ ਸਭ ਤੋਂ ਜਿਆਦਾ ਹੈ। ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਅਮਰੀਕਾ ਦੁਨੀਆ ਭਰ ਵਿੱਚ ਤੀਜੇ ਸਥਾਨ ‘ਤੇ ਹੈ।
ਅਮਰੀਕਾ 12,854 ਮੌਤਾਂ ਦੀ ਗਿਣਤੀ ਪਾਰ ਕਰਨ ਦੇ ਨਾਲ ਹੀ ਇਸ ਖਤਰੇ ਨਾਲ ਨਜਿੱਠਣ ਲਈ ਸਭ ਤੋਂ ਮੁਸਕਲਾਂ ਭਰੇ ਹਫ਼ਤੇ ਵਿੱਚ ਦਾਖਲ ਹੋ ਚੁੱਕਿਆ ਹੈ। ਅਮਰੀਕਾ ਵਿੱਚ ਨਿਊਯਾਰਕ ਇਸ ਵਾਇਰਸ ਦਾ ਕੇਂਦਰ ਬਣਿਆ ਹੋਇਆ ਹੈ ਅਤੇ ਇਸ ਸ਼ਹਿਰ ਵਿੱਚ ਮਰਨ ਵਾਲਿਆਂ ਦੀ ਗਿਣਤੀ 5,000 ਤੋਂ ਪਾਰ ਪਹੁੰਚ ਗਈ ਹੈ ਅਤੇ 1,40,000 ਤੋਂ ਜ਼ਿਆਦਾ ਲੋਕ ਲਪੇਟ ਵਿਚ ਆ ਚੁੱਕੇ ਹਨ ।