America Election 2020: ਸਿੱਖ ਵੋਟਰਾਂ ਨੂੰ ਲੁਭਾਉਣ ਲਈ ਡੈਮੋਕ੍ਰੇਟਿਕ ਉਮੀਦਵਾਰ ਬਾਈਡੇਨ ਨੇ ਸ਼ੁਰੂ ਕੀਤੀ ਇਹ ਮੁਹਿੰਮ

TeamGlobalPunjab
2 Min Read

ਵਾਸ਼ਿੰਗਟਨ: ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਡੈਮੋਕ੍ਰੇਟਿਕ ਅਤੇ ਰਿਪਬਲਿਕਨ ਪਾਰਟੀ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਨਾਏ ਜਾ ਰਹੇ ਹਨ। ਅਜਿਹੇ ਵਿਚ ਡੈਮੋਕ੍ਰੇਟਿਕ ਪਾਰਟੀ ਦੇ ਰਾਸ਼ਟਰਪਤੀ ਉਮੀਦਵਾਰ ਤੇ ਸਾਬਕਾ ਉਪ ਰਾਸ਼ਟਰਪਤੀ ਜੋਅ ਬਾਈਡੇਨ ਨੇੇ ਸਿੱਖ ਵੋਟਰਾਂ ਨੂੰ ਆਪਣੇ ਪੱਖ ‘ਚ ਵੋਟ ਭੁਗਤਾਉਣ ਲਈ ਇੱਕ ਨਵੀਂ ਪਹਿਲ ਸ਼ੁਰੂ ਕੀਤੀ ਹੈ ਤਾਂ ਜੋ ਅਮਰੀਕਾ ‘ਚ ਘੱਟ ਗਿਣਤੀ ਧਾਰਮਿਕ ਸਮੂਹਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਜੋਅ ਬਾਈਡੇਨ ਵੱਲੋਂ ਅਜਿਹੀਆਂ ਮੁਸ਼ਕਿਲਾਂ ਦਾ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਹੈ।

ਜੋਅ ਬਾਈਡੇਨ ਵੱਲੋਂ ‘ਸਿੱਖ ਅਮੈਰੀਕਨਜ਼ ਫਾਰ ਬਾਈਡੇਨ’ ਨਾਅ ਦੀ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦਾ ਮਕਸਦ ਅਮਰੀਕਾ ‘ਚ ਵਸ ਰਹੇ ਘੱਟ ਗਿਣਤੀ ਦੇ ਲੋਕਾਂ ਦੀ ਸੁਰੱਖਿਆ ਦਾ ਪ੍ਰਬੰਧ ਕਰਨਾ ਹੈ ਤਾਂ ਜੋ ਅਮਰੀਕਾ ‘ਚ ਰਹਿ ਰਹੇ ਸਿੱਖ ਭਾਈਚਾਰੇ ਦੇ ਲੋਕਾਂ ਜਾਂ ਘੱਟ ਗਿਣਤੀ ਧਾਰਮਿਕ ਸਮੂਹਾਂ ਨੂੰ ਜੇਨੋਫੋਬੀਆ (ਵਿਦੇਸ਼ੀ ਲੋਕਾਂ ਤੋਂ ਡਰ) ਵਰਗੀਆਂ ਚੁਣੌਤੀਆਂ ਦਾ ਸਾਹਮਣਾ ਨਾ ਕਰਨਾ ਪਵੇ।

ਬਾਈਡੇਨ ਦੀ ਪ੍ਰਚਾਰ ਮੁਹਿੰਮ ਟੀਮ ਵਲੋਂ ਕਿਹਾ ਗਿਆ ਹੈ ਕਿ ਸਿੱਖ-ਅਮਰੀਕੀ ਨੌਜਵਾਨਾਂ ਨੂੰ ਸਕੂਲਾਂ ਵਿੱਚ ਸੁਰੱਖਿਆ ਦੇਣ ਦੀ ਯੋਜਨਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਨਸਲਵਾਦ ਦਾ ਸਾਹਮਣਾ ਨਾ ਕਰਨਾ ਪਵੇ। ਐਤਵਾਰ ਨੂੰ ਇੱਕ ਪ੍ਰੈੱਸ ਨੋਟ ‘ਚ ਬਾਈਡੇਨ ਦੀ ਪ੍ਰਚਾਰ ਮੁਹਿੰਮ ਟੀਮ ਵੱਲੋਂ ਕਿਹਾ ਗਿਆ ਕਿ ਸਿੱਖ ਅਮਰੀਕੀ ਲੋਕਾਂ ਨੂੰ ਡਰਾਏ ਤੇ ਧਮਕਾਏ ਜਾਣ ਦੀ ਦਰ ਰਾਸ਼ਟਰੀ ਔਸਤ ਤੋਂ ਦੁੱਗਣੀ ਹੈ।

Share this Article
Leave a comment