ਰੂਸ ਤੋਂ ਤੇਲ ਖਰੀਦਣ ‘ਤੇ ਭਾਰਤ ਦਾ ਜਵਾਬ- ਅਮਰੀਕਾ ਨੂੰ ਪਹਿਲਾਂ ਯੂਰਪੀ ਦੇਸ਼ਾਂ ਵੱਲ ਦੇਖਣਾ ਚਾਹੀਦਾ ਹੈ

TeamGlobalPunjab
3 Min Read

ਵਾਸ਼ਿੰਗਟਨ- ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ 11 ਅਤੇ 12 ਅਪ੍ਰੈਲ ਨੂੰ 2+2 ਮੰਤਰੀ ਪੱਧਰ ਦੀ ਗੱਲਬਾਤ ਲਈ ਵਾਸ਼ਿੰਗਟਨ ਵਿੱਚ ਹਨ। ਰੂਸ-ਯੂਕਰੇਨ ਯੁੱਧ ਦੇ ਦੌਰਾਨ, ਪੱਛਮੀ ਦੇਸ਼ ਰੂਸ ਤੋਂ ਤੇਲ ਦੀ ਖਰੀਦ ਨੂੰ ਲੈ ਕੇ ਭਾਰਤ ਨੂੰ ਘੇਰ ਰਹੇ ਸਨ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਇਨ੍ਹਾਂ ਦੇਸ਼ਾਂ ਨੂੰ ਕਰਾਰਾ ਜਵਾਬ ਦਿੱਤਾ ਹੈ। ਐਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਰੂਸ ਤੋਂ ਤੇਲ ਦੀ ਦਰਾਮਦ ਕਰਦਾ ਹੈ। ਜੇਕਰ ਧਿਆਨ ਨਾਲ ਦੇਖਿਆ ਜਾਵੇ ਤਾਂ ਭਾਰਤ ਇੱਕ ਮਹੀਨੇ ਵਿੱਚ ਜਿੰਨੀ ਦਰਾਮਦ ਕਰਦਾ ਹੈ, ਓਨਾ ਹੀ ਯੂਰਪ ਹਰ ਰੋਜ਼ ਰੂਸ ਤੋਂ ਦਰਾਮਦ ਕਰਦਾ ਹੈ।

ਇੱਕ ਨਿਊਜ਼ ਏਜੰਸੀ ਦੇ ਅਨੁਸਾਰ, ਐਸ ਜੈਸ਼ੰਕਰ ਨੇ ਕਿਹਾ- ‘ਜੇਕਰ ਤੁਸੀਂ ਭਾਰਤ ਦੁਆਰਾ ਰੂਸ ਤੋਂ ਤੇਲ ਖਰੀਦਣ ਦੀ ਗੱਲ ਕਰਦੇ ਹੋ, ਤਾਂ ਮੈਂ ਇਹ ਕਹਿਣਾ ਚਾਹਾਂਗਾ ਕਿ ਤੁਹਾਨੂੰ ਯੂਰਪ ਵੱਲ ਧਿਆਨ ਦੇਣਾ ਚਾਹੀਦਾ ਹੈ। ਅਸੀਂ ਬਾਲਣ ਦੀ ਸੁਰੱਖਿਆ ਲਈ ਤੇਲ ਦਾ ਕੁਝ ਹਿੱਸਾ ਆਯਾਤ ਕਰਦੇ ਹਾਂ। ਪਰ ਜੇਕਰ ਅਸੀਂ ਇੱਕ ਮਹੀਨੇ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਯੂਰਪ ਹਰ ਦੁਪਹਿਰ ਨੂੰ ਓਨਾ ਹੀ ਤੇਲ ਖਰੀਦਦਾ ਹੈ ਜਿੰਨਾ ਅਸੀਂ ਇੱਕ ਮਹੀਨੇ ਵਿੱਚ ਖਰੀਦਦੇ ਹਾਂ।’

ਇਸ ਤੋਂ ਪਹਿਲਾਂ ਅਮਰੀਕਾ ਵੱਲੋਂ ਇਹ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਰੂਸ ਤੋਂ ਤੇਲ ਦੀ ਦਰਾਮਦ ‘ਤੇ ਪਾਬੰਦੀ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ, ਜਿਸ ਤੋਂ ਬਾਅਦ ਵ੍ਹਾਈਟ ਹਾਊਸ ਦੇ ਸਕੱਤਰ ਜੇਨ ਸਾਕੀ ਨੇ ਕਿਹਾ ਕਿ ਰੂਸ ਤੋਂ ਈਂਧਨ ਦੀ ਦਰਾਮਦ ‘ਤੇ ਪਾਬੰਦੀ ਨਹੀਂ ਲਗਾਈ ਗਈ ਹੈ। ਭਾਰਤ ਰੂਸ ਤੋਂ ਤੇਲ ਖਰੀਦ ਕੇ ਕਿਸੇ ਪਾਬੰਦੀ ਦੀ ਉਲੰਘਣਾ ਨਹੀਂ ਕਰ ਰਿਹਾ ਹੈ। ਅਸੀਂ ਸਮਝਦੇ ਹਾਂ ਕਿ ਸਾਰੇ ਦੇਸ਼ਾਂ ਨੂੰ ਆਪਣੇ ਹਿੱਤਾਂ ਦੀ ਰੱਖਿਆ ਕਰਨੀ ਹੋਵੇਗੀ।

ਰੂਸ ਨੇ ਹੁਣ ਤੱਕ ਇਕੱਲੇ ਮਾਰਚ ਵਿੱਚ ਭਾਰਤ ਨੂੰ ਰੋਜ਼ਾਨਾ 360,000 ਬੈਰਲ ਤੇਲ ਦਾ ਨਿਰਯਾਤ ਕੀਤਾ ਹੈ, ਜੋ ਕਿ 2021 ਦੀ ਔਸਤ ਨਾਲੋਂ ਲਗਭਗ ਚਾਰ ਗੁਣਾ ਹੈ। ਰਿਪੋਰਟ ‘ਚ ਕਮੋਡਿਟੀ ਡਾਟਾ ਅਤੇ ਐਨਾਲਿਟਿਕਸ ਫਰਮ ਕੇਪਲਰ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਰੂਸ ਮੌਜੂਦਾ ਸ਼ਿਪਮੈਂਟ ਸ਼ਡਿਊਲ ਦੇ ਆਧਾਰ ‘ਤੇ ਪੂਰੇ ਮਹੀਨੇ ਲਈ ਭਾਰਤ ਨੂੰ 203,000 ਬੈਰਲ ਪ੍ਰਤੀ ਦਿਨ ਵੇਚਣ ਦੀ ਦਿਸ਼ਾ ‘ਚ ਕੰਮ ਕਰ ਰਿਹਾ ਹੈ।

- Advertisement -

ਇਸ ਦੇ ਨਾਲ ਹੀ ਯੂਕਰੇਨ-ਰੂਸ ਦੇ ਮੁੱਦੇ ‘ਤੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਭਾਰਤ ਨੂੰ ਖੁਦ ਤੈਅ ਕਰਨਾ ਹੋਵੇਗਾ ਕਿ ਉਹ ਇਸ ਚੁਣੌਤੀ ਨੂੰ ਕਿਵੇਂ ਲੈਂਦਾ ਹੈ। ਸਾਡਾ ਮੰਨਣਾ ਹੈ ਕਿ ਸਾਰੇ ਦੇਸ਼ਾਂ ਨੂੰ, ਖਾਸ ਤੌਰ ‘ਤੇ ਜਿਨ੍ਹਾਂ ਨੂੰ ਰੂਸ ਤੋਂ ਫਾਇਦਾ ਹੋ ਰਿਹਾ ਹੈ, ਨੂੰ ਯੁੱਧ ਖ਼ਤਮ ਕਰਨ ਲਈ ਪੁਤਿਨ ‘ਤੇ ਦਬਾਅ ਬਣਾਉਣਾ ਚਾਹੀਦਾ ਹੈ। ਅੱਜ ਲੋੜ ਹੈ ਕਿ ਅਸੀਂ ਸਾਰੇ ਇਕੱਠੇ ਹੋ ਕੇ ਗੱਲ ਕਰੀਏ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment