ਅਮਰੀਕਾ ‘ਚ ਹੁੱਕਾ ਪਾਰਲਰ ‘ਚ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ, ਦੋ ਦੀ ਹਾਲਤ ਨਾਜ਼ੁਕ

TeamGlobalPunjab
2 Min Read

ਲਾਸ ਵੇਗਾਸ- ਲਾਸ ਵੇਗਾਸ ਦੇ ਈਸਟ ਸਹਾਰਾ ਐਵੇਨਿਊ ‘ਤੇ ਹੁੱਕਾ ਲਾਉਂਜ ‘ਚ ਸਥਾਨਕ ਸਮੇਂ ਮੁਤਾਬਕ ਸ਼ਨੀਵਾਰ ਤੜਕੇ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਵਿੱਚ ਇੱਕ ਦੀ ਮੌਤ ਹੋ ਗਈ ਅਤੇ 13 ਜ਼ਖਮੀ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਲਾਸ ਵੇਗਾਸ ਪੁਲਿਸ ਉੱਥੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ।

ਪੁਲਿਸ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਇੱਕ ਹੁੱਕਾ ਪਾਰਲਰ ‘ਚ ਹੋਈ ਗੋਲੀਬਾਰੀ ‘ਚ 14 ਲੋਕਾਂ ਨੂੰ ਗੋਲੀਆਂ ਲੱਗੀਆਂ, ਜਿਨ੍ਹਾਂ ‘ਚੋਂ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਕਪਤਾਨ ਡੋਰੀ ਕੋਰੇਨ ਨੇ ਦੱਸਿਆ ਕਿ ਗੋਲੀਬਾਰੀ ਸਥਾਨਕ ਸਮੇਂ ਅਨੁਸਾਰ ਤੜਕੇ 3.15 ਵਜੇ ਦੇ ਕਰੀਬ ਹੋਈ ਅਤੇ ਮੁੱਢਲੀ ਜਾਣਕਾਰੀ ਅਨੁਸਾਰ ਉੱਥੇ ਚੱਲ ਰਹੀ ਇੱਕ ਪਾਰਟੀ ਦੌਰਾਨ ਦੋਵਾਂ ਧਿਰਾਂ ਵਿਚਾਲੇ ਝੜਪ ਹੋ ਗਈ ਅਤੇ ਫਿਰ ਗੋਲੀਬਾਰੀ ਸ਼ੁਰੂ ਹੋ ਗਈ। ਕੋਰੇਨ ਨੇ ਕਿਹਾ ਕਿ ਫਿਲਹਾਲ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।

ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਇਸ ਤੋਂ ਪਹਿਲਾਂ ਪਿਛਲੇ ਸਾਲ ਜੂਨ ‘ਚ ਟੈਕਸਾਸ ਦੇ ਆਸਟਿਨ ‘ਚ ਗੋਲੀਬਾਰੀ ਹੋਈ ਸੀ, ਜਿਸ ‘ਚ ਘੱਟੋ-ਘੱਟ 13 ਲੋਕ ਜ਼ਖਮੀ ਹੋ ਗਏ ਸਨ। ਇਸ ਦੇ ਨਾਲ ਹੀ ਅਪ੍ਰੈਲ ਵਿੱਚ ਅਮਰੀਕਾ ਦੇ ਇੰਡੀਆਨਾ ਸੂਬੇ ਵਿੱਚ ਫੇਡਐਕਸ ਕੰਪਨੀ ਦੇ ਅਹਾਤੇ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸਿੱਖ ਭਾਈਚਾਰੇ ਦੇ ਚਾਰ ਵਿਅਕਤੀਆਂ ਦੀ ਵੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਤਿੰਨ ਹੋਰ ਲੋਕਾਂ ਦੀ ਵੀ ਮੌਤ ਹੋ ਗਈ ਅਤੇ ਪੰਜ ਲੋਕ ਜ਼ਖਮੀ ਹੋ ਗਏ ਸੀ। ਬੰਦੂਕਧਾਰੀ, ਜਿਸ ਦੀ ਪਛਾਣ ਇੰਡੀਆਨਾ ਦੇ 19 ਸਾਲਾ ਬ੍ਰੈਂਡਨ ਸਕਾਟ ਹੋਲ ਵਜੋਂ ਹੋਈ ਹੈ, ਨੇ ਇੰਡੀਆਨਾਪੋਲਿਸ ਵਿੱਚ ਇੱਕ FedEx ਕੰਪਨੀ ਦੇ ਕੰਪਲੈਕਸ ਵਿੱਚ ਗੋਲੀਬਾਰੀ ਤੋਂ ਬਾਅਦ ਕਥਿਤ ਤੌਰ ‘ਤੇ ਆਪਣੇ ਆਪ ਨੂੰ ਗੋਲੀ ਮਾਰ ਲਈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment