ਰਾਸ਼ਟਰਪਤੀ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ ‘ਤੇ ਗੱਲਬਾਤ ਤੋਂ ਬਾਅਦ ਕੀਤਾ ਵੱਡਾ ਐਲਾਨ; ਭਾਰਤ ‘ਤੇ ਲੱਗਾ ਟੈਰਿਫ ਘਟਾਇਆ

Global Team
3 Min Read

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੀਐਮ ਮੋਦੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਅਮਰੀਕਾ ਵਿਚਕਾਰ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਵਪਾਰ ਸਮਝੌਤੇ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਟਰੰਪ ਨੇ ਕਿਹਾ ਕਿ ਅਮਰੀਕਾ ਨੇ ਭਾਰਤ ‘ਤੇ ਟੈਰਿਫ 25% ਤੋਂ ਘਟਾ ਕੇ 18% ਕਰ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਨੇ ਇਹ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਟੈਲੀਫੋਨ ‘ਤੇ ਗੱਲਬਾਤ ਤੋਂ ਬਾਅਦ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤ ‘ਤੇ ਹੁਣ 18% ਟੈਰਿਫ ਹੀ ਲੱਗੇਗਾ। ਪ੍ਰਧਾਨ ਮੰਤਰੀ ਮੋਦੀ ਨੇ ਟਰੰਪ ਦਾ ਧੰਨਵਾਦ ਕੀਤਾ।

ਟਰੰਪ ਨੇ ‘ਟਰੂਥ ਸੋਸ਼ਲ’ ‘ਤੇ ਲਿਖਿਆ, “ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਨਾ ਮੇਰੇ ਲਈ ਸਨਮਾਨ ਦੀ ਗੱਲ ਸੀ। ਉਹ ਮੇਰੇ ਸਭ ਤੋਂ ਨਜ਼ਦੀਕੀ ਦੋਸਤਾਂ ਵਿੱਚੋਂ ਇੱਕ ਹਨ ਅਤੇ ਆਪਣੇ ਦੇਸ਼ ਦੇ ਇੱਕ ਸ਼ਕਤੀਸ਼ਾਲੀ ਅਤੇ ਸਤਿਕਾਰਤ ਨੇਤਾ ਹਨ। ਅਸੀਂ ਵਪਾਰ ਅਤੇ ਰੂਸ – ਯੂਕਰੇਨ ਜੰਗ ਨੂੰ ਖਤਮ ਕਰਨ ਸਮੇਤ ਕਈ ਵਿਸ਼ਿਆਂ ‘ਤੇ ਚਰਚਾ ਕੀਤੀ। ਉਹ ਰੂਸੀ ਤੇਲ ਖਰੀਦਣਾ ਬੰਦ ਕਰਨ ਅਤੇ ਅਮਰੀਕਾ ਤੇ ਸੰਭਾਵਿਤ ਤੌਰ ‘ਤੇ ਵੈਨੇਜ਼ੁਏਲਾ ਤੋਂ ਜ਼ਿਆਦਾ ਤੇਲ ਖਰੀਦਣ ਲਈ ਸਹਿਮਤ ਹੋਏ ਹਨ। ਇਸ ਨਾਲ ਯੂਕਰੇਨ ਵਿੱਚ ਚੱਲ ਰਹੀ ਜੰਗ ਨੂੰ ਖਤਮ ਕਰਨ ਵਿੱਚ ਮਦਦ ਮਿਲੇਗੀ, ਜਿਸ ਵਿੱਚ ਹਰ ਹਫ਼ਤੇ ਹਜ਼ਾਰਾਂ ਲੋਕ ਮਾਰੇ ਜਾ ਰਹੇ ਹਨ!”

ਰਾਸ਼ਟਰਪਤੀ ਨੇ ਅੱਗੇ ਲਿਖਿਆ, “ਪ੍ਰਧਾਨ ਮੰਤਰੀ ਮੋਦੀ ਪ੍ਰਤੀ ਮਿੱਤਰਤਾ ਅਤੇ ਸਤਿਕਾਰ ਦੇ ਕਾਰਨ, ਅਤੇ ਉਹਨਾਂ ਦੀ ਬੇਨਤੀ ‘ਤੇ, ਤੁਰੰਤ ਪ੍ਰਭਾਵ ਨਾਲ, ਅਸੀਂ ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਵਿਚਕਾਰ ਇੱਕ ਵਪਾਰਕ ਸਮਝੌਤੇ ‘ਤੇ ਸਹਿਮਤੀ ਜਤਾਈ ਹੈ, ਜਿਸ ਦੇ ਤਹਿਤ ਸੰਯੁਕਤ ਰਾਜ ਅਮਰੀਕਾ ਟੈਰਿਫ ਡਿਊਟੀ (ਟੈਕਸ) ਨੂੰ 25% ਤੋਂ ਘਟਾ ਕੇ 18% ਕਰ ਦੇਵੇਗਾ। ਉਹ ਵੀ ਇਸੇ ਤਰ੍ਹਾਂ ਸੰਯੁਕਤ ਰਾਜ ਅਮਰੀਕਾ ਦੇ ਵਿਰੁੱਧ ਆਪਣੇ ਟੈਕਸਾਂ ਅਤੇ ਗੈਰ-ਟੈਰਿਫ ਰੁਕਾਵਟਾਂ ਨੂੰ ਜ਼ੀਰੋ ਤੱਕ ਘਟਾਉਣ ਦੀ ਦਿਸ਼ਾ ਵਿੱਚ ਅੱਗੇ ਵਧਣਗੇ। ਪ੍ਰਧਾਨ ਮੰਤਰੀ ਨੇ 500 ਅਰਬ ਡਾਲਰ ਤੋਂ ਵੱਧ ਦੇ ਅਮਰੀਕੀ ਊਰਜਾ, ਤਕਨਾਲੋਜੀ, ਖੇਤੀਬਾੜੀ, ਕੋਲਾ ਅਤੇ ਕਈ ਹੋਰ ਉਤਪਾਦਾਂ ਤੋਂ ਇਲਾਵਾ, ‘ਅਮਰੀਕੀ ਉਤਪਾਦ ਖਰੀਦੋ’ ਦੇ ਉੱਚ ਪੱਧਰ ‘ਤੇ ਵਚਨਬੱਧਤਾ ਵੀ ਜਤਾਈ ਹੈ।”

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment