ਯੂਕਰੇਨ ਮੁੱਦੇ ‘ਤੇ ਵ੍ਹਾਈਟ ਹਾਊਸ ਨੇ ਕਿਹਾ- ਭਾਰਤੀ ਨੇਤਾਵਾਂ ਨੂੰ ਮਿਲ ਕੇ ਕੰਮ ਕਰਨ ਲਈ ਕਰ ਰਹੇ ਉਤਸ਼ਾਹਿਤ

TeamGlobalPunjab
3 Min Read

ਵਾਸ਼ਿੰਗਟਨ- ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕਾ ਭਾਰਤੀ ਨੇਤਾਵਾਂ ਦੇ ਸੰਪਰਕ ‘ਚ ਹੈ ਅਤੇ ਉਨ੍ਹਾਂ ਨੂੰ ਯੂਕਰੇਨ ‘ਤੇ ਹਮਲੇ ਖਿਲਾਫ਼ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਕਰਦਾ ਰਹੇਗਾ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੇਨ ਸਾਕੀ ਨੂੰ ਬੁੱਧਵਾਰ ਨੂੰ ਰੋਜ਼ਾਨਾ ਪ੍ਰੈੱਸ ਬ੍ਰੀਫਿੰਗ ‘ਚ ਪੁੱਛਿਆ ਗਿਆ ਕਿ ਦੁਨੀਆ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਪੁਰਾਣਾ ਲੋਕਤੰਤਰ ਯੂਕਰੇਨ ਯੁੱਧ ਦੇ ਵਿਚਕਾਰ ਖੇਤਰ ‘ਚ ਸ਼ਾਂਤੀ ਲਈ ਕਿਵੇਂ ਤਾਲਮੇਲ ਕਰ ਰਿਹਾ ਹੈ।

ਸਾਕੀ ਨੇ ਕਿਹਾ, “ਜਿਵੇਂ ਕਿ ਤੁਸੀਂ ਜਾਣਦੇ ਹੋ, ਅਸੀਂ ਆਪਣੀ ਰਾਸ਼ਟਰੀ ਸੁਰੱਖਿਆ ਟੀਮ ਦੇ ਜ਼ਰੀਏ ਵੱਖ-ਵੱਖ ਚੈਨਲਾਂ ਰਾਹੀਂ ਭਾਰਤੀ ਨੇਤਾਵਾਂ ਦੇ ਸੰਪਰਕ ਵਿੱਚ ਹਾਂ।” ਅਸੀਂ ਉਨ੍ਹਾਂ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਯੂਕਰੇਨ ‘ਤੇ ਹਮਲੇ ਦੇ ਵਿਰੁੱਧ ਖੜ੍ਹੇ ਹੋਣ ਅਤੇ ਸਾਡੇ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰ ਰਹੇ ਹਾਂ।

ਯੂਕਰੇਨ ‘ਤੇ ਰੂਸੀ ਹਮਲੇ ਦੇ ਖਿਲਾਫ਼ ਖੜਾ ਹੋਣ ਅਤੇ ਆਪਣਾ ਸਮਰਥਨ ਦੇ ਲਈ ਅਮਰੀਕਾ ਦੁਨੀਆ ਭਰ ਦੇ ਦੇਸ਼ਾਂ ‘ਤੇ ਦਬਾਅ ਬਣਾ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਪਿਛਲੇ ਹਫਤੇ ਕਿਹਾ ਸੀ ਕਿ, “ਆਪਣੇ ਸਹਿਯੋਗੀਆਂ ਅਤੇ ਭਾਈਵਾਲਾਂ ਦੇ ਨਾਲ ਅਮਰੀਕਾ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਰੂਸੀ ਸਰਕਾਰ ਯੂਕਰੇਨ ‘ਤੇ ਹਮਲੇ ਦੀ ਗੰਭੀਰ ਆਰਥਿਕ ਅਤੇ ਕੂਟਨੀਤਕ ਕੀਮਤ ਅਦਾ ਕਰੇ।“

ਪਿਛਲੇ ਦੋ ਹਫ਼ਤਿਆਂ ਵਿੱਚ, ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਭਾਰਤ-ਰੂਸ ਸਬੰਧਾਂ ਅਤੇ ਫੌਜੀ ਅਤੇ ਸੁਰੱਖਿਆ ਲੋੜਾਂ ਲਈ ਮਾਸਕੋ ‘ਤੇ ਨਿਰਭਰਤਾ ਬਾਰੇ ਭਾਰਤ ਦੇ ਸਟੈਂਡ ਨੂੰ ਸਮਝਦਾ ਹੈ। ਯੂਐਸ ਇੰਡੋ-ਪੈਸੀਫਿਕ ਕਮਾਨ ਦੇ ਕਮਾਂਡਰ ਐਡਮਿਰਲ ਜਾਨ ਕ੍ਰਿਸਟੋਫਰ ਐਕਵਿਲੀਨੋ ਨੇ ਪਿਛਲੇ ਹਫ਼ਤੇ ਸੰਸਦ ਵਿੱਚ ਸੁਣਵਾਈ ਦੌਰਾਨ ਕਿਹਾ ਕਿ ਅਮਰੀਕਾ ਅਤੇ ਭਾਰਤ ਸ਼ਾਨਦਾਰ ਸਾਂਝੇਦਾਰ ਹਨ। ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਦੇ ਵਿੱਚ ਸਬੰਧ ਸਿਖਰ ‘ਤੇ ਹਨ।

- Advertisement -

ਇਸ ਦੌਰਾਨ, ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਦੋ ਡੈਮੋਕਰੇਟਿਕ ਸੰਸਦ ਮੈਂਬਰਾਂ ਟੇਡ ਡਬਲਯੂ ਲਿਊ ਅਤੇ ਟੌਮ ਮੈਲੀਨੋਵਸਕੀ ਨੇ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਨੇ ਕਿਹਾ, “ਜਦਕਿ ਅਸੀਂ ਰੂਸ ਦੇ ਨਾਲ ਭਾਰਤ ਦੇ ਸਬੰਧਾਂ ਤੋਂ ਜਾਣੂ ਹਾਂ, ਪਰ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ 2 ਮਾਰਚ ਨੂੰ ਹੋਈ ਚੋਣਾਂ ਵਿੱਚ ਹਿੱਸਾ ਨਾ ਲੈਣ ਦੇ ਤੁਹਾਡੀ ਸਰਕਾਰ ਦੇ ਫੈਸਲੇ ਤੋਂ ਨਿਰਾਸ਼ ਹਾਂ।” ਉਨ੍ਹਾਂ ਨੇ ਕਿਹਾ ਕਿ ਯੂਕਰੇਨ ‘ਤੇ ਹਮਲਾ ਕਰਕੇ ਰੂਸ ਉਨ੍ਹਾਂ ਨਿਯਮਾਂ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਜੋ ਭਾਰਤ ਨੂੰ ਵੀ ਸੁਰੱਖਿਆ ਦਿੰਦੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment