550ਵੇਂ ਪ੍ਰਕਾਸ਼ ਪੁਰਬ ‘ਤੇ ਅਮਰੀਕਾ ਸਰਕਾਰ ਦਾ ਸਿੱਖਾਂ ਲਈ ਵੱਡਾ ਤੋਹਫਾ !

TeamGlobalPunjab
2 Min Read

ਵਾਸ਼ਿੰਗਟਨ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਹਾੜੇ ‘ਤੇ ਦੁਨੀਆਂ ਦੇ ਲਗਭਗ ਹਰ ਕੋਨੇ ਵਿੱਚ ਕਈ ਤਰ੍ਹਾਂ ਦੇ ਸਮਾਗਮ ਕਰਵਾਏ ਜਾ ਰਹੇ ਹਨ।  ਇਸੇ ਮਾਹੌਲ ਵਿੱਚ ਅਮਰੀਕੀ ਸੈਨੇਟ ਵੱਲੋਂ ਵੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ ਮਤਾ ਪਾਸ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਸ ਮਤੇ ਅਧੀਨ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀ ਇਤਿਹਾਸਕ,ਸੱਭਿਆਚਾਰਕ ਅਤੇ ਧਾਰਮਿਕ ਮਹੱਤਤਾ ਨੂੰ ਮਾਨਤਾ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਿਕ ਇਹ ਮਤਾ ਲੰਘੇ ਵੀਰਵਾਰ ਮੈਰੀਲੈਂਡ ਤੋਂ ਡੈਮੋਕਰੇਟਿਕ ਸੈਨੇਟਰ ਬੇਨ ਕਾਰਡਿਨ ਅਤੇ  ਇੰਡੀਆਨਾ ਦੇ ਰਿਪਬਲੀਕਨ ਸੈਨੇਟਰ ਟੌਡ ਯੰਗ ਵੱਲੋਂ ਪੇਸ਼ ਕੀਤਾ ਗਿਆ ਹੈ।  ਇਸ ਮਤੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਦੁਨੀਆਂ ਵਿੱਚ ਵਸਦੇ ਸਿੱਖ ਬਰਾਬਰਤਾ ਅਤੇ ਸੇਵਾ ਭਾਵਨਾ ਨਾਲ ਜੀਅ ਰਹੇ ਹਨ ਅਤੇ ਇਹ ਉਹੀ ਫਲਸਫੇ ‘ਤੇ ਕੰਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਿਸ ਦਾ ਪ੍ਰਚਾਰ ਗੁਰੂ ਨਾਨਕ ਦੇਵ ਜੀ ਨੇ ਦਿੱਤਾ ਸੀ।

ਇਸ ਤੋਂ ਇਲਾਵਾ ਸੈਨੇਟ ਵੱਲੋਂ ਪਾਸ ਕੀਤੇ ਗਏ ਇਸ ਮਤੇ ਵਿੱਚ ਚਾਰ ਪ੍ਰਮੁੱਖ ਸਿੱਖਾਂ ਦਾ ਨਾਮ ਵੀ ਦਿੱਤਾ ਗਿਆ ਹੈ ਜਿਨ੍ਹਾਂ ਵੱਲੋਂ ਅਮਰੀਕਾ ਵਿੱਚ ਆਪਣਾ ਯੋਗਦਾਨ ਪਾਇਆ ਗਿਆ। ਇਸ ਮਤੇ ਵਿੱਚ ਸੰਯੁਕਤ ਰਾਜ ਦੇ ਸਭ ਤੋਂ ਵੱਡੇ ਆੜੂ ਉਤਪਾਦਕ ਦੀਨਾਰ ਸਿੰਘ ਬੈਂਸ, 1957 ਵਿਚ ਦਫਤਰ ਲਈ ਚੁਣੇ ਗਏ ਪਹਿਲੇ ਏਸ਼ੀਅਨ-ਅਮਰੀਕੀ ਕਾਂਗਰਸ ਦੇ ਮੈਂਬਰ ਦਲੀਪ ਸਿੰਘ ਸੌਂਦ, ਫਾਈਬਰ ਆਪਟਿਕਸ ਦੇ ਖੋਜੀ ਡਾ: ਨਰਿੰਦਰ ਕਪਨੀ ਅਤੇ ਵੱਕਾਰੀ ਰੋਜ਼ਾ ਪਾਰਕਸ ਟ੍ਰੇਲਬਲੇਜ਼ਰ ਪੁਰਸਕਾਰ ਪ੍ਰਾਪਤ ਕਰਨ ਵਾਲੇ ਗੁਰਿੰਦਰ ਸਿੰਘ ਖਾਲਸਾ ਦਾ ਨਾਮ ਸ਼ਾਮਲ ਹੈ।

ਜੇਕਰ ਮਹਿਲਾਵਾਂ ਦੀ ਗੱਲ ਕਰੀਏ ਤਾਂ ਗ੍ਰੈਮੀ ਜੇਤੂ ਕਲਾਕਾਰ ਸਨਤਮ ਕੌਰ ਨਿਊਯਾਰਕ ਦੇ ਪੁਲਿਸ ਵਿਭਾਗ ਦੀ ਗੁਰਸੋਚ ਕੌਰ ਅਤੇ ਕੈਲੀਫੋਰਨੀਆ ਯੂਨੀਵਰਸਿਟੀ, ਬਰਕਲੇ ਦੀ ਪ੍ਰੋਫੈਸਰ ਸੁਪ੍ਰੀਤ ਕੌਰ ਦਾ ਨਾਮ ਸ਼ਾਮਲ ਕੀਤਾ ਗਿਆ ਹੈ।

- Advertisement -

Share this Article
Leave a comment