ਵਾਸ਼ਿੰਗਟਨ: ਡੋਨਾਲਡ ਟਰੰਪ ਦੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਿਸ ਭੇਜਣ ਦੇ ਆਦੇਸ਼ ਤੋਂ ਬਾਅਦ, ਅਮਰੀਕਾ ਤੋਂ ਵੱਡੀ ਗਿਣਤੀ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਰਿਪੋਰਟਾਂ ਅਨੁਸਾਰ ਅਮਰੀਕਾ ਨੇ ਹੁਣ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀਆਂ ਨੂੰ ਡਿਪੋਰਟ ਕਰਨਾ ਸ਼ੁਰੂ ਕਰ ਦਿੱਤਾ ਹੈ। ਅਮਰੀਕੀ ਫੌਜ ਦਾ ਸੀ-17 ਜਹਾਜ਼ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋ ਗਿਆ ਹੈ। ਹੁਣ ਤੱਕ ਅਮਰੀਕਾ ਵੱਲੋਂ ਦੱਖਣੀ ਅਮਰੀਕੀ ਦੇਸ਼ਾਂ ਦੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਸੀ ਪਰ ਹੁਣ ਭਾਰਤ ਤੋਂ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਾਰਵਾਈ ਸ਼ੁਰੂ ਹੋ ਗਈ ਹੈ।
ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਕਿਹਾ ਹੈ ਕਿ ਪੰਜ ਹਜ਼ਾਰ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ਦੇ ਐਲ ਪਾਸੋ, ਟੈਕਸਾਸ ਅਤੇ ਸੈਨ ਡਿਏਗੋ, ਕੈਲੀਫੋਰਨੀਆ ਤੋਂ ਫੌਜੀ ਜਹਾਜ਼ ਛੇਤੀ ਹੀ ਉਡਾਣ ਭਰਨਗੇ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਹੀ ਡੋਨਾਲਡ ਟਰੰਪ ਨੇ ਅਮਰੀਕਾ ਤੋਂ ਕਰੀਬ 11 ਮਿਲੀਅਨ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਗੱਲ ਕੀਤੀ ਸੀ। ਹਾਲਾਂਕਿ ਕੋਲੰਬੀਆ ਨੇ ਅਮਰੀਕੀ ਜਹਾਜ਼ਾਂ ਨੂੰ ਆਪਣੇ ਦੇਸ਼ ‘ਚ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਪਰ ਟਰੰਪ ਦੇ ਸਖਤ ਰੁਖ ਤੋਂ ਬਾਅਦ ਕੋਲੰਬੀਆ ਨੇ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਆਪਣੇ ਜਹਾਜ਼ ਭੇਜ ਦਿੱਤੇ ਸਨ।
ਰਿਪੋਰਟਾਂ ਅਨੁਸਾਰ ਅਮਰੀਕਾ ਨੇ ਕਰੀਬ 18,000 ਭਾਰਤੀ ਪ੍ਰਵਾਸੀਆਂ ਦੀ ਪਛਾਣ ਕੀਤੀ ਹੈ ਜੋ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 
			
 
		 
		 
		