WHO ‘ਚ ਫਿਰ ਸ਼ਾਮਲ ਹੋਵੇਗਾ ਅਮਰੀਕਾ, ਬਾਇਡਨ ਨੇ ਪਲਟਿਆ ਟਰੰਪ ਦਾ ਫੈਸਲਾ

TeamGlobalPunjab
1 Min Read

ਵਾਸ਼ਿੰਗਟਨ: ਅਮਰੀਕਾ ਦੇ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਨੇ ਮੌਜੂਦਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਫੈਸਲੇ ਨੂੰ ਪਲਟ ਦਿੱਤਾ ਹੈ। ਜੋਅ ਬਾਇਡਨ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਵਿਸ਼ਵ ਸਿਹਤ ਸੰਗਠਨ ਵਿਚ ਫਿਰ ਤੋਂ ਸ਼ਾਮਲ ਹੋਵੇਗਾ। ਇਸ ਤੋਂ ਪਹਿਲਾਂ ਟਰੰਪ ਸਰਕਾਰ ਨੇ WHO ‘ਤੇ ਲਗਾਤਾਰ ਕੋਰੋਨਾ ਵਾਇਰਸ ਨੂੰ ਲੈ ਕੇ ਚੀਨ ਦਾ ਪੱਖ ਲੈਣ ਦਾ ਇਲਜ਼ਾਮ ਲਗਾਉਂਦੇ ਹੋਏ ਖੁਦ ਨੂੰ ਵੱਖ ਕਰ ਲਿਆ ਸੀ।

ਅਪ੍ਰੈਲ ਵਿਚ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਲਾਨ ਕੀਤਾ ਸੀ ਕਿ ਅਮਰੀਕਾ WHO ਤੋਂ ਹਟ ਜਾਵੇਗਾ। ਅਮਰੀਕਾ ਨੇ ਇਲਜ਼ਾਮ ਲਾਇਆ ਸੀ ਕਿ ਸਿਹਤ ਸੰਗਠਨ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਦੁਨੀਆਂ ਨੂੰ ਗੁੰਮਰਾਹ ਕੀਤਾ। ਜਿਸ ਦੇ ਕਾਰਨ ਇਸ ਵਾਇਰਸ ਨਾਲ ਦੁਨੀਆਂ ਭਰ ਵਿੱਚ ਲੱਖਾਂ ਲੋਕਾਂ ਦੀ ਜਾਨ ਗਈ। ਬਾਇਡਨ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਪਹਿਲੇ ਦਿਨ ਤੋਂ ਹੀ ਵਿਸ਼ਵ ਸਿਹਤ ਸੰਗਠਨ ਵਿੱਚ ਫਿਰ ਤੋਂ ਸ਼ਾਮਲ ਹੋਣ ਜਾ ਰਿਹਾ ਹੈ। ਸਾਨੂੰ ਇਹ ਦੇਖਣਾ ਹੋਵੇਗਾ ਕਿ ਬਾਕੀ ਦੁਨੀਆਂ ਅਤੇ ਅਸੀਂ ਇਕੱਠੇ ਮਿਲ ਕੇ ਕੰਮ ਕਰੀਏ।

ਉਥੇ ਹੀ ਚੀਨ ਨੂੰ ਲੈ ਕੇ ਬਾਇਡਨ ਨੇ ਕਿਹਾ ਕਿ ਉਨ੍ਹਾਂ ਨੂੰ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ ਅਤੇ ਉਸ ਦੇ ਤਹਿਤ ਕੰਮ ਕਰਨਾ ਪਵੇਗਾ।

Share this Article
Leave a comment