ਅਮਰੀਕੀ ਖੁਫੀਆ ਏਜੰਸੀ ਦਾ ਦਾਅਵਾ ਹੈ ਕਿ ਰੂਸ ਨੇ ਯੂਕਰੇਨ ‘ਤੇ ਹਮਲੇ ਦਾ ਦਿੱਤਾ ਹੁਕਮ

TeamGlobalPunjab
3 Min Read

ਵਾਸ਼ਿੰਗਟਨ- ਰੂਸ ਅਤੇ ਯੂਕਰੇਨ ਵਿਚਾਲੇ ਇਨ੍ਹੀਂ ਦਿਨੀਂ ਜੰਗ ਦਾ ਮਾਹੌਲ ਬਣਿਆ ਹੋਇਆ ਹੈ। ਯੂਕਰੇਨ ਦੇ ਰਾਸ਼ਟਰਪਤੀ ਨੇ ਵੀ ਰੂਸ ਨੂੰ ਗੱਲਬਾਤ ਦਾ ਪ੍ਰਸਤਾਵ ਭੇਜਿਆ ਹੈ। ਇਸ ਦੇ ਨਾਲ ਹੀ ਯੂਕਰੇਨ ਦੇ ਦੋ ਸੈਨਿਕਾਂ ਦੀ ਮੌਤ ਤੋਂ ਬਾਅਦ ਸਥਿਤੀ ਹੋਰ ਗੰਭੀਰ ਨਜ਼ਰ ਆਉਣ ਲੱਗੀ ਹੈ। ਰੂਸ ਨੇ ਦਾਅਵਾ ਕੀਤਾ ਹੈ ਕਿ ਉਹ ਆਪਣੀਆਂ ਫੌਜਾਂ ਨੂੰ ਵਾਪਸ ਬੁਲਾ ਰਿਹਾ ਹੈ, ਪਰ ਅਮਰੀਕਾ ਦਾ ਕਹਿਣਾ ਹੈ ਕਿ ਸੱਚਾਈ ਵੱਖਰੀ ਹੈ। ਵਲਾਦੀਮੀਰ ਪੁਤਿਨ ਦੀ ਕਹਿਣੀ ਅਤੇ ਕਰਨੀ ਵਿੱਚ ਅੰਤਰ ਹੈ। ਹੁਣ ਅਮਰੀਕੀ ਖੁਫੀਆ ਏਜੰਸੀ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਰੂਸ ਨੇ ਆਪਣੀ ਫੌਜ ਨੂੰ ਜੰਗ ‘ਚ ਅੱਗੇ ਵਧਣ ਦਾ ਹੁਕਮ ਦਿੱਤਾ ਹੈ।

ਅਮਰੀਕੀ ਖੁਫੀਆ ਏਜੰਸੀ ਦਾ ਕਹਿਣਾ ਹੈ ਕਿ ਰੂਸੀ ਫੌਜ ਨੂੰ ਹਮਲੇ ਦਾ ਹੁਕਮ ਦਿੱਤਾ ਗਿਆ ਹੈ ਅਤੇ ਇਹ ਯੋਜਨਾ ਦੇ ਆਖਰੀ ਪੜਾਅ ‘ਤੇ ਹੈ। ਹਾਲਾਂਕਿ ਵ੍ਹਾਈਟ ਹਾਊਸ ਅਤੇ ਪੈਂਟਾਗਨ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਜੋਅ ਬਾਈਡਨ ਅਤੇ ਅਮਰੀਕੀ ਵਿਦੇਸ਼ ਵਿਭਾਗ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਰੂਸ ਝੂਠ ਬੋਲ ਰਿਹਾ ਹੈ ਅਤੇ ਉਹ ਯੁੱਧ ਤੋਂ ਪਿੱਛੇ ਨਹੀਂ ਹਟ ਰਿਹਾ ਸਗੋਂ ਜੰਗ ਦੀ ਤਿਆਰੀ ਕਰ ਰਿਹਾ ਹੈ।

ਵਾਸ਼ਿੰਗਟਨ ਪੋਸਟ ਨੇ ਅਮਰੀਕੀ ਖੁਫੀਆ ਏਜੰਸੀ ਦੀ ਇਹ ਜਾਣਕਾਰੀ ਪ੍ਰਕਾਸ਼ਿਤ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ, “ਯੂਐਸ ਇੰਟੈਲੀਜੈਂਸ ਨੇ ਰਾਸ਼ਟਰਪਤੀ ਜੋਅ ਬਾਈਡਨ ਨੂੰ ਸੂਚਿਤ ਕੀਤਾ ਹੈ ਕਿ ਰੂਸ ਪੂਰੀ ਤਾਕਤ ਨਾਲ ਹਮਲੇ ਦੀ ਯੋਜਨਾ ਬਣਾ ਰਿਹਾ ਹੈ।” ਬਹੁਤ ਸਾਰੇ ਲੋਕ ਇਸ ਮਾਮਲੇ ਤੋਂ ਜਾਣੂ ਹਨ ਪਰ ਸੰਵੇਦਨਸ਼ੀਲਤਾ ਕਾਰਨ ਉਹ ਆਪਣੀ ਪਛਾਣ ਨਹੀਂ ਦੱਸਣਾ ਚਾਹੁੰਦੇ।

ਇਸ ਬਾਰੇ ਸਿਏਨਨ ਦਾ ਕਹਿਣਾ ਹੈ ਕਿ ਰੂਸੀ ਫੌਜ ਨੇ ਅਜੇ ਤੱਕ ਹਮਲੇ ਦਾ ਹੁਕਮ ਨਹੀਂ ਦਿੱਤਾ ਹੈ। ਇਹ ਵੀ ਹੋ ਸਕਦਾ ਹੈ ਕਿ ਖੁਫੀਆ ਵਿਭਾਗ ਪੱਛਮੀ ਦੇਸ਼ਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੋਵੇ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਅਮਰੀਕਾ ਨੇ ਕਿਹਾ ਸੀ ਕਿ ਰੂਸ ਨੇ ਯੂਕਰੇਨ ਦੀ ਸਰਹੱਦ ‘ਤੇ 15 ਲੱਖ ਸੈਨਿਕ ਤਾਇਨਾਤ ਕਰ ਦਿੱਤੇ ਹਨ। ਇਨ੍ਹਾਂ ਵਿੱਚੋਂ ਅੱਧੇ ਸੈਨਿਕ ਹਮਲੇ ਦੀ ਸਥਿਤੀ ਵਿੱਚ ਹਨ। ਹਾਲਾਂਕਿ ਰੂਸ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ। ਉਸਨੇ ਯੂਕਰੇਨ ਤੋਂ ਇਹ ਭਰੋਸਾ ਮੰਗਿਆ ਸੀ ਕਿ ਉਹ ਕਦੇ ਵੀ ਨਾਟੋ ਵਿੱਚ ਸ਼ਾਮਿਲ ਨਹੀਂ ਹੋਵੇਗਾ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment