ਹਿਊਸਟਨ : ਬੀਤੇ ਦਿਨੀਂ ਹਮਲੇ ਦੌਰਾਨ ਮਾਰੇ ਗਏ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਨੂੰ ਸਥਾਨਕ ਪੁਲਿਸ ਵਿਭਾਗ ਵੱਲੋਂ ਸਨਮਾਨ ਦੇਣ ਲਈ ਆਪਣੇ ਡਰੈਸ ਕੋਡ ਵਿੱਚ ਬਦਲਾਅ ਲਿਆਂਦਾ ਗਿਆ ਹੈ। ਜਾਣਕਾਰੀ ਮੁਤਾਬਿਕ ਇਹ ਤਬਦੀਲੀ ਇਸ ਲਈ ਕੀਤੀ ਗਈ ਹੈ ਤਾਂ ਜੋ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦਾ ਡਿਊਟੀ ਦੌਰਾਨ ਉਨ੍ਹਾਂ ਦੇ ਵਿਸ਼ਵਾਸ ਦੀ ਨੁਮਾਇੰਦਗੀ ਕਰਨ ਦੀ ਮਨਜੂਰੀ ਮਿਲ ਸਕੇ। ਇਸ ਸਬੰਧੀ ਸਥਾਨਕ ਜਾਣਕਾਰੀ ਸਥਾਨਕ ਮੇਅਰ ਨੇ ਟਵੀਟ ਰਾਹੀਂ ਦਿੱਤੀ ਹੈ।
ਦੱਸ ਦਈਏ ਕਿ ਟੈਕਸਾਸ ‘ਚ ਪਹਿਲੇ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਉਸ ਵੇਲੇ ਸੁਰਖੀਆਂ ‘ਚ ਆਏ ਸਨ ਜਦੋਂ ਉਨ੍ਹਾਂ ਨੂੰ ਅਮਰੀਕਾ ਦੇ ਟੈਕਸਾਸ ‘ਚ ਨੌਕਰੀ ਦੌਰਾਨ ਦਸਤਾਰ ਸਜਾਉਣ ਤੇ ਦਾੜੀ ਰੱਖਣ ਦੀ ਆਗਿਆ ਮਿਲੀ ਸੀ। 28 ਸਤੰਬਰ ਨੂੰ ਹਿਊਸਟਨ ਦੇ ਉੱਤਰ-ਪੱਛਮ ਚ ਟਰੈਫਿਕ ਜਾਂਚ ਦੌਰਾਨ ਉਨ੍ਹਾਂ ਦਾ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।