ਮੁੜ ਭਾਰਤ ਦੌਰੇ ‘ਤੇ ਆ ਸਕਦੇ ਹਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ

Rajneet Kaur
2 Min Read

ਨਿਊਜ਼ ਡੈਸਕ: ਭਾਰਤ ਅਤੇ ਅਮਰੀਕਾ ਦੇ ਚੰਗੇ ਸਬੰਧਾਂ ਦੀ ਪੂਰੀ ਦੁਨੀਆ ਵਿੱਚ ਚਰਚਾ ਹੋ ਰਹੀ ਹੈ। ਇਸ ਦੌਰਾਨ ਖ਼ਬਰ ਹੈ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਇੱਕ ਵਾਰ ਫਿਰ ਭਾਰਤ ਦੌਰੇ ‘ਤੇ ਆ ਸਕਦੇ ਹਨ। ਭਾਰਤ ‘ਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ  ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਸਾਲ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਹੈ।

ਰਾਜਦੂਤ ਨੇ ਕਿਹਾ ਕਿ ਮੋਦੀ ਨੇ ਇਹ ਸੱਦਾ 8 ਸਤੰਬਰ ਨੂੰ ਦਿੱਲੀ ‘ਚ ਜੀ-20 ਸਿਖਰ ਸੰਮੇਲਨ ਦੌਰਾਨ ਉਨ੍ਹਾਂ ਦੀ ਦੁਵੱਲੀ ਬੈਠਕ ਦੌਰਾਨ ਅਮਰੀਕੀ ਰਾਸ਼ਟਰਪਤੀ ਬਾਇਡਨ ਨੂੰ ਦਿੱਤਾ ਸੀ। ਇਸ ਦੌਰਾਨ, ਇਹ ਪੁੱਛੇ ਜਾਣ ‘ਤੇ ਕਿ ਕੀ ਗਣਤੰਤਰ ਦਿਵਸ ਦੇ ਜਸ਼ਨਾਂ ਦੌਰਾਨ ਭਾਰਤ ਵਿਚ ਕਵਾਡ ਸੰਮੇਲਨ ਦੀ ਯੋਜਨਾ ਬਣਾਈ ਜਾ ਰਹੀ ਹੈ, ਗਾਰਸੇਟੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਇੱਕ ਸਮਾਗਮ ਦੌਰਾਨ, ਅਮਰੀਕੀ ਰਾਜਦੂਤ ਨੂੰ ਰਿਪੋਰਟਾਂ ਬਾਰੇ ਪੁੱਛਿਆ ਗਿਆ ਕਿ ਕੀ ਭਾਰਤ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਕਵਾਡ ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਦੇਣ ਬਾਰੇ ਵਿਚਾਰ ਕਰ ਰਿਹਾ ਹੈ। ਇਸ ‘ਤੇ ਗਾਰਸੇਟੀ ਨੇ ਕਿਹਾ ਕਿ ਜੀ-20 ਸੰਮੇਲਨ ਦੇ ਮੌਕੇ ‘ਤੇ ਹੋਈ ਦੁਵੱਲੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਨੂੰ ਗਣਤੰਤਰ ਦਿਵਸ ਸਮਾਰੋਹ ਲਈ ਸੱਦਾ ਦਿੱਤਾ ਹੈ। ਅਜਿਹੇ ‘ਚ ਜੇਕਰ ਬਾਇਡਨ ਭਾਰਤ ਦਾ ਸੱਦਾ ਸਵੀਕਾਰ ਕਰ ਲੈਂਦੇ ਹਨ ਤਾਂ ਉਹ ਬਰਾਕ ਓਬਾਮਾ ਤੋਂ ਬਾਅਦ ਇਸ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਵਾਲੇ ਦੂਜੇ ਅਮਰੀਕੀ ਰਾਸ਼ਟਰਪਤੀ ਹੋਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment