ਨਿਊਜ਼ ਡੈਸਕ: ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤ ਹਾਸਲ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕ ਦਾ ਮਾਮਲਾ ਹੁਣ ਅਮਰੀਕਾ ਵਿੱਚ ਉੱਠਿਆ ਹੈ। ਅਮਰੀਕਾ ਦੇ ਪ੍ਰਸਿੱਧ ਸਿੱਖ ਵਕੀਲ ਜਸਪ੍ਰੀਤ ਸਿੰਘ ਨੇ ਇਸ ਮਾਮਲੇ ਵਿੱਚ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ।
ਇਹ ਮੀਟਿੰਗ ਕੈਲੀਫੋਰਨੀਆ ਰਾਜ ਦੇ ਲਾਸ ਏਂਜਲਸ ਸ਼ਹਿਰ ਵਿੱਚ ਹੋਈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਲਗਭਗ ਇੱਕ ਘੰਟੇ ਤੱਕ ਚੱਲੀ। ਇਸ ਮੀਟਿੰਗ ਵਿੱਚ ਅੰਮ੍ਰਿਤਪਾਲ ਸਿੰਘ ਸਣੇ ਸਮੂਹ ਸਿੱਖਾਂ ਦੇ ਮੁੱਦੇ ਉਠਾਏ ਗਏ। ਜਸਪ੍ਰੀਤ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ‘ਤੇ ਗ਼ਲਤ ਤਰੀਕੇ ਨਾਲ ਐਨ.ਐਸ.ਏ. ਲਾਇਆ ਗਿਆ ਹੈ। ਇਹ ਪੂਰੀ ਤਰ੍ਹਾਂ ਗ਼ੈਰ-ਕਾਨੂੰਨੀ ਹੈ ਕਿਉਂਕਿ ਇਹ ਅੰਗਰੇਜ਼ਾਂ ਨੇ ਆਜ਼ਾਦੀ ਤੋਂ ਪਹਿਲਾਂ ਦੇ ਕਾਨੂੰਨਾਂ ਦੇ ਆਧਾਰ ‘ਤੇ ਲਗਾਇਆ ਸੀ।
ਇਸ ਤੋਂ ਇਲਾਵਾ ਸਿੱਖ ਵਕੀਲ ਜਸਪ੍ਰੀਤ ਸਿੰਘ ਨੇ ਕਮਲਾ ਹੈਰਿਸ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਭਾਰਤੀ ਲੋਕ ਸਭਾ ਚੋਣਾਂ ਵੀ ਜਿੱਤ ਚੁੱਕਾ ਹੈ ਪਰ ਭਾਰੀ ਬਹੁਮਤ ਨਾਲ ਜਿੱਤਣ ਤੋਂ ਬਾਅਦ ਉਸ ‘ਤੇ ਲਗਾਏ ਗਏ ਐਨਐਸਏ ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਸੀ।
ਜ਼ਿਕਰਯੋਗ ਹੈ ਕਿ ਪਾਰਲੀਮੈਂਟ ਵਿੱਚ ਪੰਜਾਬ ਦੇ 13 ‘ਚੋਂ 12 ਸੰਸਦ ਮੈਂਬਰਾਂ ਨੇ ਸਹੁੰ ਚੁੱਕ ਲਈ ਹੈ ਪਰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਸਹੁੰ ਨਹੀਂ ਚੁੱਕ ਸਕੇ। ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਹ ਮਾਰਚ 2023 ਤੋਂ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।