ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਕੇਂਦਰ ਨੇ 6 ਰਾਜਾਂ ਨੂੰ ਪੱਤਰ ਲਿਖ ਕੇ ਕੇਸਾਂ ‘ਤੇ ਕਾਬੂ ਪਾਉਣ ਦੀ ਕੀਤੀ ਅਪੀਲ

Global Team
1 Min Read

ਨਵੀਂ ਦਿੱਲੀ: ਦੇਸ਼ ਦੇ ਛੇ ਰਾਜਾਂ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਇਸ ਤੋਂ ਚਿੰਤਤ ਕੇਂਦਰ ਸਰਕਾਰ ਦੇ ਸਿਹਤ ਸਕੱਤਰ ਨੇ ਛੇ ਰਾਜਾਂ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਕਮੀ ਆਈ ਸੀ, ਪਰ ਪਿਛਲੇ ਇੱਕ ਹਫ਼ਤੇ ਤੋਂ ਕੇਸਾਂ ਵਿੱਚ ਅਚਾਨਕ ਵਾਧਾ ਹੋ ਰਿਹਾ ਹੈ।
ਅਜਿਹੇ ‘ਚ ਸੂਬਾ ਸਰਕਾਰਾਂ ਨੂੰ ਕੋਰੋਨਾ ਦੇ ਵਧਦੇ ਮਾਮਲਿਆਂ ‘ਤੇ ਕਾਬੂ ਪਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। ਜਿਨ੍ਹਾਂ ਛੇ ਰਾਜਾਂ ਨੂੰ ਪੱਤਰ ਲਿਖਿਆ ਗਿਆ ਹੈ, ਉਨ੍ਹਾਂ ਵਿੱਚ ਮਹਾਰਾਸ਼ਟਰ, ਗੁਜਰਾਤ, ਤੇਲੰਗਾਨਾ, ਤਾਮਿਲਨਾਡੂ, ਕੇਰਲ ਅਤੇ ਕਰਨਾਟਕ ਸ਼ਾਮਲ ਹਨ।

ਸਿਹਤ ਸਕੱਤਰ ਨੇ ਪੱਤਰ ਵਿੱਚ ਕਿਹਾ ਕਿ 15 ਮਾਰਚ ਤੱਕ ਕੇਸਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਰਾਜ ਸਰਕਾਰਾਂ ਨੂੰ ਟੈਸਟ, ਇਲਾਜ, ਟਰੈਕ, ਟੀਕਾਕਰਨ ‘ਤੇ ਜ਼ੋਰ ਦੇਣਾ ਚਾਹੀਦਾ ਹੈ।

ਕੇਂਦਰੀ ਸਿਹਤ ਮੰਤਰਾਲੇ ਦੁਆਰਾ ਵੀਰਵਾਰ ਸਵੇਰੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ, ਚਾਰ ਮਹੀਨਿਆਂ ਦੇ ਅੰਤਰਾਲ ਤੋਂ ਬਾਅਦ, ਇੱਕ ਦਿਨ ਵਿੱਚ 700 ਤੋਂ ਵੱਧ ਕੋਵਿਡ ਕੇਸ ਸਾਹਮਣੇ ਆਏ, ਜਿਸ ਨਾਲ ਸਰਗਰਮ ਮਾਮਲਿਆਂ ਦੀ ਗਿਣਤੀ 4,623 ਹੋ ਗਈ। ਦੇਸ਼ ਵਿੱਚ ਪਿਛਲੇ ਸਾਲ 12 ਨਵੰਬਰ ਨੂੰ 734 ਮਾਮਲੇ ਦਰਜ ਹੋਏ ਸਨ।

Share this Article
Leave a comment