ਅਮਿਤ ਸ਼ਾਹ ਨੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਏਜੰਸੀਆਂ ਨੂੰ ਹਿੰਸਾ ਵਧਣ ਦਾ ਖਦਸ਼ਾ

TeamGlobalPunjab
1 Min Read

ਨਵੀਂ ਦਿੱਲੀ: ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਵਿੱਚ ਹੋਈ ਹਿੰਸਾ ਤੋਂ ਬਾਅਦ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਉਧਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ‘ਚ ਕਈ ਵੱਡੇ ਫ਼ੈਸਲੇ ਲਏ ਗਏ, ਜਿਨ੍ਹਾਂ ਵਿੱਚ ਸਭ ਤੋਂ ਅਹਿਮ ਫ਼ੈਸਲਾ ਰਾਜਧਾਨੀ ਵਿੱਚ 15 CISF ਦੀ ਟੁਕੜੀਆਂ ਲਗਾਉਣ ਦਾ ਲਿਆ ਗਿਆ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਹਿੰਸਾ ’ਤੇ ਪੁਲਿਸ ਅਧਿਕਾਰੀਆਂ ਤੋਂ ਸਥਿਤੀ ਬਾਰੇ ਜਾਇਜ਼ਾ ਲਿਆ। ਦਿੱਲੀ ਪੁਲਿਸ ਨੇ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਲਾਲ ਕਿਲੇ ‘ਤੇ ਸੁਰੱਖਿਆ ਵਧਾ ਦਿੱਤੀ ਸੀ। ਦਿੱਲੀ ਪੁਲਿਸ ਦੀਆਂ 10 ਤੋਂ ਵੱਧ ਕੰਪਨੀਆਂ ਲਾਲ ਕਿਲ੍ਹੇ ਦੀ ਸੁਰੱਖਿਆ ਲਈ ਭੇਜ ਦਿੱਤੀਆਂ ਹਨ।

ਦੂਜੇ ਪਾਸੇ ਖੂਫੀਆ ਏਜੰਸੀਆਂ ਨੇ ਦਿੱਲੀ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਭਾਰਤੀ ਖੂਫੀਆ ਏਜੰਸੀਆਂ ਨੂੰ ਹਾਲੇ ਵੀ ਹਿੰਸਾ ਹੋਣ ਦੇ ਖਦਸ਼ੇ ਹਨ। ਇਸ ਲਈ ਏਜੰਸੀਆਂ ਨੂੰ ਦੇਸ਼ ਦੇ ਸਾਰੇ ਹਿੱਸਿਆ ‘ਚ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਅਲਰਟ ਰਹਿਣ ਦੀ ਹਦਾਇਤ ਦਿੱਤੀ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਨੇ ਵੀ ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਕਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੁਰੱਖਿਆ ਨੂੰ ਦੇਖਦੇ ਹੋਏ ਪੰਜਾਬ ਵਿੱਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਹੈ।

Share This Article
Leave a Comment