ਕਿਸਾਨ ਅੰਦੋਲਨ ਨੂੰ ਦੇਖਦੇ ਹੋਏ ਦਿੱਲੀ ਵਿੱਚ ਕੇਂਦਰੀ ਮੰਤਰੀਆਂ ਦੀ ਹਾਈ ਵੋਲਟੇਜ਼ ਮੀਟਿੰਗ ਸ਼ੁਰੂ

TeamGlobalPunjab
2 Min Read

ਨਵੀਂ ਦਿੱਲੀ: ਕਿਸਾਨ ਅੰਦੋਲਨ ਨੂੰ ਦੇਖਦੇ ਹੋਏ ਦਿੱਲੀ ਵਿੱਚ ਕੇਂਦਰੀ ਮੰਤਰੀਆਂ ਦੀ ਹਾਈ ਵੋਲਟੇਜ਼ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਬੈਠਕ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਬੀਜੇਪੀ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਸ਼ਾਮਲ ਹਨ।

ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਦੇ ਲਈ ਅੱਜ ਤਿੰਨ ਵਜੇ ਮੀਟਿੰਗ ਸੱਦੀ ਹੈ। ਉਸ ਨੂੰ ਧਿਆਨ ‘ਚ ਰੱਖਦੇ ਹੋਏ ਕੇਂਦਰੀ ਮੰਤਰੀਆਂ ਦੀ ਮੰਥਨ ਮੀਟਿੰਗ ਸ਼ੁਰੂ ਹੋ ਗਈ ਹੈ। ਕੇਂਦਰ ਦੇ ਮੰਤਰੀਆਂ ਦੀ ਮੀਟਿੰਗ ਵਿੱਚ ਕਿਸਾਨਾਂ ਦੀ ਮੰਗਾਂ ਤੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ।

ਕਿਸਾਨ ਜਥੇਬੰਦੀਆਂ ਬਾਜ਼ਿਦ ਹਨ ਕਿ ਜਦੋਂ ਤਕ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ ਉਦੋਂ ਤਕ ਉਹ ਦਿੱਲੀ ਵਿਖੇ ਹੀ ਡਟੇ ਰਹਿਣਗੇ। ਕਿਸਾਨਾਂ ਦੇ ਸਮਰਥਨ ਵਿੱਚ ਜਿੱਥੇ ਬਾਕੀ ਦੇਸ਼ ਦੇ ਕਿਸਾਨ ਸਾਹਮਣੇ ਆਏ ਹਨ ਤਾਂ ਉੱਥੇ ਹੀ ਹੋਰ ਵਰਗ ਵੀ ਕਿਸਾਨਾਂ ਨੂੰ ਹੌਂਸਲਾ ਦੇਣ ਦੇ ਲਈ ਦਿੱਲੀ ਪਹੁੰਚ ਗਏ ਹਨ। ਦਿੱਲੀ ਟਰਾਂਸਪੋਰਟ ਯੂਨੀਅਨਾਂ ਨੇ ਕੇਂਦਰ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਦੋ ਦਿਨਾਂ ਦੇ ਅੰਦਰ ਅੰਦਰ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ ਜੇਕਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਦੋ ਦਿਨਾਂ ਬਾਅਦ ਦਿੱਲੀ ਵਿੱਚ ਪਬਲਿਕ ਟਰਾਂਸਪੋਰਟ ਤੇ ਬ੍ਰੇਕ ਲਗਾ ਦਿੱਤੀ ਜਾਵੇਗੀ।

ਕਿਸਾਨਾਂ ਦੇ ਅੰਦੋਲਨ ਨੂੰ ਮਿਲ ਰਹੇ ਸਮਰਥਨ ਦੇ ਨਾਲ ਕੇਂਦਰ ਸਰਕਾਰ ਤੇ ਲਗਾਤਾਰ ਜ਼ੋਰ ਬਣਿਆ ਹੈ। ਜਿਸ ਤੋਂ ਬਾਅਦ ਹੁਣ ਹਾਈ ਵੋਲਟੇਜ਼ ਮੀਟਿੰਗ ਦਿੱਲੀ ਵਿਚ ਜੇ ਪੀ ਨੱਡਾ ਦੇ ਘਰ ਸ਼ੁਰੂ ਹੋ ਗਈ ਹੈ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਸਟੈਂਡ ਸਪੱਸ਼ਟ ਕੀਤਾ ਹੈ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤਾਂ ਵਿਚ ਹਨ।

Share This Article
Leave a Comment