ਅਮਿਤ ਸ਼ਾਹ ਨੇ ਚੰਡੀਗੜ੍ਹ ਵਿਚ ਵੱਖ-ਵੱਖ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਹੁਣ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ ਵੀ ਕੀਤਾ। ਇਹ ਲਗਪਗ 274 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ।

ਇਸ ਪ੍ਰਾਜੈਕਟ ਨਾਲ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਸਮਾਰਟ ਸਿਸਟਮ ਪ੍ਰਣਾਲੀ ਨਾਲ ਜੋੜਿਆ ਜਾਵੇਗਾ। ਇਸ ਵਿਵਸਥਾ ਅਧੀਨ ਸ਼ਹਿਰ ਵਿੱਚ ਲਗਾਏ ਗਏ ਸੀਸੀਟੀਵੀ ਕੈਮਰਿਆਂ ਨਾਲ ਅਪਰਾਧੀ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਨਜ਼ਰ ਰੱਖੀ ਜਾ ਸਕੇਗੀ। । ਇਹ ਕੈਮਰੇ ਰਾਤ ਵੇਲੇ ਵੀ ਸਪਸ਼ਟ ਤਸਵੀਰ ਲੈਣ ਦੀ ਤਕਨੀਕ ਨਾਲ ਲੈਸ ਹਨ ਅਤੇ ਮੀਂਹ ਅਤੇ ਧੁੰਦ ਵਿੱਚ ਵੀ ਫੁਟੇਜ ਦੇ ਮਿਆਰ ‘ਤੇ ਕੋਈ ਫਰਕ ਨਹੀਂ ਪਏਗਾ।

ਅਮਿਤ ਸ਼ਾਹ ਨੇ ਅਰਬਨ ਪਾਰਕ, ​​ਸੈਕਟਰ 17 ਵਿਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਕਈ ਪ੍ਰੋਜੈਕਟਾਂ ਦੇ ਉਦਘਾਟਨ ਦੇ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਉਹ ਕਾਫੀ ਸਮੇਂ ਬਾਅਦ ਸੀਟੀ ਬਿਊਟੀ ਫੂਲ ‘ਚ ਆਏ ਹਨ। ਇੱਥੇ ਆ ਕੇ ਕਾਫ਼ੀ ਚੰਗਾ ਲੱਗਿਆ। ਉਨ੍ਹਾਂ ਨਗਰ ਨਿਗਮ ਵਿੱਚ ਇੱਕ ਵਾਰ ਫਿਰ ਭਾਜਪਾ ਨੂੰ ਜਿਤਾਉਣ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਸ਼ੁਰੂ ਕੀਤੇ ਗਏ ਇਨ੍ਹਾਂ ਨਵੇਂ ਪ੍ਰਾਜੈਕਟਾਂ ਵਿੱਚ ਕਈ ਜਨਤਕ ਸਹੂਲਤਾਂ ਸ਼ਾਮਲ ਕੀਤੀਆਂ ਗਈਆਂ ਹਨ।

- Advertisement -

Share this Article
Leave a comment