ਨਵੀਂ ਦਿੱਲੀ : ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨ ਖ਼ਿਲਾਫ਼ ਦਿੱਲੀ ਵਿੱਚ ਲਗਾਏ ਗਏ ਧਰਨੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਝੁੱਕਦੀ ਦਿਖਾਈ ਦੇ ਰਹੀ ਹੈ। ਜਿਸ ਤਹਿਤ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਲਈ ਤਿਆਰ ਹੈ।
ਇਸ ਸਬੰਧੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੀਟਿੰਗ ਵੀ ਸੱਦੀ ਹੈ। ਕੇਂਦਰ ਸਰਕਾਰ ਕਿਸਾਨਾਂ ਦੀਆਂ ਹਰ ਮੰਗਾਂ ‘ਤੇ ਵਿਸਥਾਰਪੂਰਵਕ ਚਰਚਾ ਕਰਨ ਲਈ ਤਿਆਰ ਹੈ।
ਕਿਸਾਨ ਜਥੇਬੰਦੀਆਂ ਨਾਲ ਕੇਂਦਰ ਸਰਕਾਰ ਪਹਿਲਾਂ ਵੀ ਤਿੰਨ ਵਾਰ ਗੱਲ ਕਰ ਚੁੱਕੀ ਹੈ, ਪਰ ਹਾਲੇ ਤੱਕ ਕੋਈ ਵੀ ਸਿੱਟਾ ਸਾਹਮਣੇ ਨਹੀਂ ਨਿਕਲਿਆ। ਆਖ਼ਰੀ ਗੱਲਬਾਤ 13 ਨਵੰਬਰ ਨੂੰ ਦਿੱਲੀ ਵਿੱਚ ਕਿਸਾਨਾਂ ਅਤੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਸਮੇਤ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਹੋਈ ਸੀ।