ਅਮਿਤ ਸ਼ਾਹ ਨੇ ਖੜਗੇ ਨੂੰ ਲਿਆ ਨਿਸ਼ਾਨੇ ‘ਤੇ, ਕਿਹਾ- ਤੁਸੀਂ 2047 ਤੱਕ ਜਿਉਂਦੇ ਰਹੋ ਅਤੇ ਵਿਕਸਿਤ ਭਾਰਤ ਨੂੰ ਬਣਦੇ ਦੇਖੋ

Global Team
2 Min Read

ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਉਸ ਬਿਆਨ ‘ਤੇ ਪ੍ਰਤੀਕਿਰਿਆ ਦਿੱਤੀ ਹੈ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਜਦੋਂ ਤੱਕ ਪੀਐਮ ਮੋਦੀ ਨੂੰ ਕੁਰਸੀ ਤੋਂ ਹਟਾਇਆ ਨਹੀਂ ਜਾਂਦਾ, ਉਦੋਂ ਤੱਕ ਮੈਂ ਜਿੰਦਾ ਰਹਾਂਗਾ। ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਪ੍ਰਤੀਕਿਰਿਆ ਦਿੱਤੀ ਹੈ।

ਉਨ੍ਹਾਂ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੱਲ੍ਹ ਐਤਵਾਰ ਨੂੰ ਆਪਣੇ ਭਾਸ਼ਣ ਵਿੱਚ ਆਪਣੇ ਆਪ, ਉਨ੍ਹਾਂ ਦੇ ਨੇਤਾਵਾਂ ਅਤੇ ਉਨ੍ਹਾਂ ਦੀ ਪਾਰਟੀ ਤੋਂ ਵੀ ਮਾੜੀ ਅਤੇ ਸ਼ਰਮਨਾਕ ਗੱਲ ਕਹੀ।ਆਪਣੀ ਕੁੜੱਤਣ ਦਿਖਾਉਂਦੇ ਹੋਏ, ਉਨ੍ਹਾਂ ਨੇ ਬੇਲੋੜੇ ਤੌਰ ‘ਤੇ ਪੀਐਮ ਮੋਦੀ ਨੂੰ ਆਪਣੀ ਨਿੱਜੀ ਸਿਹਤ ਦੇ ਮੁੱਦੇ ਵਿੱਚ ਘਸੀਟਿਆ ਅਤੇ ਕਿਹਾ ਕਿ ਉਹ ਪੀਐਮ ਮੋਦੀ ਨੂੰ ਸੱਤਾ ਤੋਂ ਹਟਾਉਣ ਤੋਂ ਬਾਅਦ ਹੀ ਮਰਨਗੇ। ਇਸ ਤੋਂ ਪਤਾ ਚੱਲਦਾ ਹੈ ਕਿ ਇਨ੍ਹਾਂ ਕਾਂਗਰਸੀਆਂ ਨੂੰ ਪੀਐਮ ਮੋਦੀ ਪ੍ਰਤੀ ਕਿੰਨੀ ਨਫ਼ਰਤ ਅਤੇ ਡਰ ਹੈ ਕਿ ਉਹ ਹਰ ਸਮੇਂ ਉਨ੍ਹਾਂ ਬਾਰੇ ਹੀ ਸੋਚਦੇ ਰਹਿੰਦੇ ਹਨ।

ਜਿੱਥੋਂ ਤੱਕ  ਖੜਗੇ ਜੀ ਦੀ ਸਿਹਤ ਦਾ ਸਵਾਲ ਹੈ, ਮੋਦੀ ਜੀ ਪ੍ਰਾਰਥਨਾ ਕਰਦੇ ਹਨ, ਮੈਂ ਪ੍ਰਾਰਥਨਾ ਕਰਦਾ ਹਾਂ ਅਤੇ ਅਸੀਂ ਸਾਰੇ ਪ੍ਰਾਰਥਨਾ ਕਰਦੇ ਹਾਂ ਕਿ ਉਹ ਲੰਬੀ ਉਮਰ ਅਤੇ ਤੰਦਰੁਸਤ ਰਹਿਣ। ਉਹ ਕਈ ਸਾਲਾਂ ਤੱਕ ਜਿਉਂਦੇ ਰਹਿਣ ਅਤੇ 2047 ਤੱਕ ਵਿਕਸਤ ਭਾਰਤ ਨੂੰ ਬਣਦੇ ਦੇਖਣ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article