ਚੰਡੀਗੜ੍ਹ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਜਪਾ ਅੱਜ ਮੋਗਾ ਵਿੱਚ ਬਦਲਾਅ ਰੈਲੀ ਕਰ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦਾ ਹੈਲੀਕਾਪਟਰ ਰੈਲੀ ਵਾਲੀ ਥਾਂ ‘ਤੇ ਪਹੁੰਚ ਗਿਆ ਹੈ। ਜਲਦ ਹੀ ਕੇਂਦਰੀ ਗ੍ਰਹਿ ਮੰਤਰੀ ਲੋਕਾਂ ਨੂੰ ਸੰਬੋਧਨ ਕਰਨਗੇ।
ਰੈਲੀ ਤੋਂ ਪਹਿਲਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਕ ਟਵੀਟ ਵੀ ਸਾਂਝਾ ਕੀਤਾ ਜਿਸ ‘ਚ ਉਨ੍ਹਾਂ ਕਿਹਾ ਕਿ “ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ। ਕਿਉਂਕਿ ਜਵਾਨਾਂ, ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਲਈ ਪ੍ਰਸਿੱਧ ਪੰਜਾਬ ਦੀ ਪਵਿੱਤਰ ਧਰਤੀ ਨੂੰ ਆਪ-ਦਾ ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਅਪਰਾਧ ਵਿਚ ਡੋਬ ਦਿੱਤਾ ਹੈ। ਅੱਜ ਮੋਗਾ ਵਿਚ ਭਾਜਪਾ ਦੀ ‘ਬਦਲਾਅ ਰੈਲੀ’ ਵਿਚ ”
ਕੇਂਦਰੀ ਗ੍ਰਹਿ ਮੰਤਰੀ ਦੀ ਆਮਦ ‘ਤੇ ਆਮ ਆਦਮੀ ਪਾਰਟੀ ਦੇ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਕੇ ਕਈ ਸਵਾਲ ਚੁੱਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 1600 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ। ਗ੍ਰਹਿ ਮੰਤਰੀ ਦੱਸਣ ਕਿ ਕੀ ਉਹ ਚੈੱਕ ਲੈ ਕੇ ਆਏ ਹਨ? ਪੰਜਾਬ ਨੂੰ 1600 ਕਰੋੜ ਤਾਂ ਕੀ 16 ਰੁਪਏ ਤੱਕ ਵੀ ਨਹੀਂ ਮਿਲੇ।
ਦੂਜੇ ਪਾਸੇ, ਕਿਸਾਨ ਮਜ਼ਦੂਰ ਮੋਰਚਾ ਵੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਪ੍ਰਦਰਸ਼ਨ ਕਰ ਰਿਹਾ ਹੈ। ਯੂਨੀਅਨ ਵਰਕਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਅਮਿਤ ਸ਼ਾਹ ਦਾ ਪੁਤਲਾ ਵੀ ਸਾੜਨਗੇ। ਦੱਸ ਦਈਏ ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ ਹੈ, ਸਗੋਂ ਹਰ ਆਮ ਨਾਗਰਿਕ ਦੀ ਹੈ। ਅੱਜ ਦੇ ਦਿਨ ਭਰ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਦਾ ਟੀਚਾ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਮੁਕਤ ਕਰਨਾ ਹੈ। ਯੂਨੀਅਨ ਆਗੂਆਂ ਨੇ ਵਿਰੋਧ ਪ੍ਰਦਰਸ਼ਨਾਂ ਲਈ ਤਿੰਨ ਵੱਡੀਆਂ ਸਥਾਨਕ ਅਤੇ ਪ੍ਰਸ਼ਾਸਨਿਕ ਅਸਫਲਤਾਵਾਂ ਨੂੰ ਜ਼ਿੰਮੇਵਾਰ ਠਹਿਰਾਇਆ। ਲਾਡੋਵਾਲ ਟੋਲ ਪਲਾਜ਼ਾ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਜੇਕਰ ਅੱਜ ਉਨ੍ਹਾਂ ਦੀਆਂ ਮੰਗਾਂ ‘ਤੇ ਠੋਸ ਕਾਰਵਾਈ ਨਹੀਂ ਕੀਤੀ ਗਈ ਤਾਂ ਅੰਦੋਲਨ ਤੇਜ਼ ਹੋ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

