ਪੰਜਾਬ ਦੇ ਸੰਸਦ ਮੈਂਬਰ ਨੂੰ ਆਇਆ ਅਮਿਤ ਸ਼ਾਹ ਦਾ ਫ਼ੋਨ!, ਰਾਜਕੁਮਾਰ ਚੱਬੇਵਾਲ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ,ਜਾਣੋ ਕੀ ਹੈ ਪੂਰਾ ਮਾਮਲਾ

Global Team
2 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਨੂੰ ਵੀਰਵਾਰ ਸਵੇਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਮ ‘ਤੇ ਇੱਕ ਸ਼ੱਕੀ ਫ਼ੋਨ ਆਇਆ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੰਸਦ ਮੈਂਬਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ, ਜਿਸ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਡਾ: ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਵੀਰਵਾਰ ਸਵੇਰੇ ਕਰੀਬ 8:45 ਵਜੇ ਉਨ੍ਹਾਂ ਦੇ ਮੋਬਾਈਲ ਫ਼ੋਨ ‘ਤੇ ਕਿਸੇ ਅਣਪਛਾਤੇ ਨੰਬਰ ਤੋਂ ਕਾਲ ਆਈ ਸੀ। ਫੋਨ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਉਸ ਨਾਲ ਗੱਲ ਕਰਨਾ ਚਾਹੁੰਦੇ ਹਨ। ਇਸ ਤੋਂ ਬਾਅਦ ਫੋਨ ‘ਤੇ ਇਕ ਹੋਰ ਵਿਅਕਤੀ ਨੇ ਖੁਦ ਨੂੰ ਅਮਿਤ ਸ਼ਾਹ ਕਹਿ ਕੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਪੁੱਛਿਆ ਕਿ ਉਹ ਇਸ ਸਮੇਂ ਕਿੱਥੇ ਹਨ।

ਡਾ. ਚੱਬੇਵਾਲ ਨੇ ਦੱਸਿਆ ਕਿ ਉਹ ਹੁਸ਼ਿਆਰਪੁਰ ‘ਚ ਹਨ। ਇਸ ‘ਤੇ ਖੁਦ ਨੂੰ ਅਮਿਤ ਸ਼ਾਹ ਦੱਸਣ ਵਾਲੇ ਵਿਅਕਤੀ ਨੇ ਕਿਹਾ ਕਿ ਉਹ ਜਦੋਂ ਵੀ ਦਿੱਲੀ ਆਉਣ ਤਾਂ ਉਨ੍ਹਾਂ ਨਾਲ ਮੁਲਾਕਾਤ ਕਰਨ। ਸੰਸਦ ਮੈਂਬਰ ਨੇ ਕਿਹਾ ਕਿ ਗੱਲਬਾਤ ਦੌਰਾਨ ਉਨ੍ਹਾਂ ਨੂੰ ਸ਼ੱਕ ਹੋਇਆ ਕਿਉਂਕਿ ਫੋਨ ਕਰਨ ਵਾਲੇ ਦੀ ਆਵਾਜ਼ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲਦੀ-ਜੁਲਦੀ ਨਹੀਂ ਸੀ ਅਤੇ ਨਾ ਹੀ ਕਿਸੇ ਅਧਿਕਾਰਤ ਨੰਬਰ ਤੋਂ ਕਾਲ ਆਈ ਸੀ। ਜਦੋਂ ਮਾਮਲਾ ਸ਼ੱਕੀ ਜਾਪਿਆ ਤਾਂ ਉਨ੍ਹਾਂ ਤੁਰੰਤ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕੀਤਾ ਅਤੇ ਸਬੰਧਿਤ ਮੋਬਾਈਲ ਨੰਬਰ ਅਤੇ ਕਾਲ ਦੀ ਪੂਰੀ ਜਾਣਕਾਰੀ ਦੇ ਕੇ ਜਾਂਚ ਕਰਨ ਲਈ ਕਿਹਾ ਹੈ।

ਪੁਲਿਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਤਕਨੀਕੀ ਜਾਂਚ ਰਾਹੀਂ ਕਾਲ ਕਰਨ ਵਾਲੇ ਵਿਅਕਤੀ ਅਤੇ ਨੰਬਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment