ਅਮਿਤਾਭ ਬੱਚਨ ਦੀ ਕੋਵਿਡ-19 ਰਿਪੋਰਟ ਆਈ ਪਾਜ਼ਿਟਿਵ, ਹਸਪਤਾਲ ਭਰਤੀ

TeamGlobalPunjab
1 Min Read

ਬਾਲੀਵੁਡ ਦੇ ਦਿੱਗਜ ਅਦਾਕਾਰ ਅਮਿਤਾਭ ਬੱਚਨ ਕੋਰੋਨਾਵਾਇਰਸ ਪਾਜ਼ਿਟਿਵ ਪਾਏ ਗਏ ਹਨ। ਉਨ੍ਹਾਂ ਨੂੰ ਸ਼ਨੀਵਾਰ ਸ਼ਾਮ ਮੁੰਬਈ ਦੇ ਨਾਨਾਵਤੀ ਹਸਪਤਾਲ ਭਰਤੀ ਕਰਾਇਆ ਗਿਆ ਹੈ।

ਦਰਅਸਲ ਬਿੱਗ ਬੀ ਨੇ ਖੁਦ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ, “ਮੇਰੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਮੈਨੂੰ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਪਰਿਵਾਰ ਅਤੇ ਕਰਮਚਾਰੀਆਂ ਦਾ ਵੀ ਟੈਸਟ ਹੋਇਆ ਹੈ, ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਪਿਛਲੇ 10 ਦਿਨਾਂ ‘ਚ ਮੇਰੇ ਸੰਪਰਕ ‘ਚ ਆਏ ਸਾਰੇ ਲੋਕਾਂ ਨੂੰ ਬੇਨਤੀ ਹੈ ਕਿ ਕਿਰਪਾ ਖੁਦ ਦੀ ਜਾਂਚ ਕਰਵਾ ਲਵੋ ! ”

Share this Article
Leave a comment