ਨਿਊਜ਼ ਡੈਸਕ: ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਬਾਲੀਵੁੱਡ ਫਿਲਮ ’83’ ‘ਚ ਕ੍ਰਿਕਟ ਵਿਸ਼ਵ ਕੱਪ ਟੀਮ ਦੇ ਗੇਂਦਬਾਜ਼ ਬਲਵਿੰਦਰ ਸਿੰਘ ਸੰਧੂ ਦਾ ਕਿਰਦਾਰ ਨਿਭਾਉਣ ਵਾਲੇ ਹਨ, ਜਿਸ ਕਾਰਨ ਐਮੀ ਨੂੰ ਦੁਨੀਆ ਦੀ ਸਭ ਤੋਂ ਉੱਚੀ ਇਮਾਰਤ-ਬੁਰਜ ਖਲੀਫਾ ‘ਤੇ ਪ੍ਰਦਰਸ਼ਿਤ ਹੋਣ ਦਾ ਮੌਕਾ ਮਿਲਿਆ ਹੈ।
ਫਿਲਮ ’83’ ਦੇ ਟ੍ਰੇਲਰ ਨੂੰ ਬੁਰਜ ਖਲੀਫਾ ਤੇ ਪ੍ਰਦਰਸ਼ਿਤ ਕੀਤਾ ਗਿਆ ਸੀ। ਐਮੀ ਵਿਰਕ ਪਹਿਲੇ ਪੰਜਾਬੀ ਅਦਾਕਾਰ ਹਨ ਜੋ ਦੁਬਈ ਦੇ ਬੁਰਜ ਖਿਲਾਫ ‘ਤੇ ਨਜ਼ਰ ਆਏ ਹਨ।
#Watch Unveiling of the trailer of 83, on Burj Khalifa. A film promising to bring back memories of India’s 1983 WorldCup win by @therealkapildev & team. It not just made us proud, but proved to be a turning point that inspired & encouraged youth to take up sports as their career. pic.twitter.com/ekPkbZWysE
— Sunil Kumar Gupta (@GuptaSunilK) December 18, 2021
ਫਿਲਮ ਦੇ ਟ੍ਰੇਲਰ ‘ਚ ਐਮੀ ਦੀ ਝਲਕ ਦਿਖਾਈ ਦਿੰਦੀ ਹੈ ਅਤੇ ਦਰਸ਼ਕਾਂ ਦੁਆਰਾ ਉਹਨਾਂ ਦੀ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ। ਇਹ ਫਿਲਮ 24 ਦਸੰਬਰ ਨੂੰ ਰਿਲੀਜ਼ ਹੋਵੇਗੀ।