ਐਮੀ ਵਿਰਕ ਬਣੇ ਬੁਰਜ ਖਲੀਫਾ ‘ਤੇ ਪ੍ਰਦਰਸ਼ਿਤ ਹੋਣ ਵਾਲੇ ਪਹਿਲੇ ਪੰਜਾਬੀ ਅਦਾਕਾਰ

TeamGlobalPunjab
1 Min Read

ਨਿਊਜ਼ ਡੈਸਕ: ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਬਾਲੀਵੁੱਡ ਫਿਲਮ ’83’ ‘ਚ ਕ੍ਰਿਕਟ ਵਿਸ਼ਵ ਕੱਪ ਟੀਮ ਦੇ ਗੇਂਦਬਾਜ਼ ਬਲਵਿੰਦਰ ਸਿੰਘ ਸੰਧੂ ਦਾ ਕਿਰਦਾਰ ਨਿਭਾਉਣ ਵਾਲੇ ਹਨ, ਜਿਸ ਕਾਰਨ ਐਮੀ ਨੂੰ ਦੁਨੀਆ ਦੀ ਸਭ ਤੋਂ ਉੱਚੀ ਇਮਾਰਤ-ਬੁਰਜ ਖਲੀਫਾ ‘ਤੇ ਪ੍ਰਦਰਸ਼ਿਤ ਹੋਣ ਦਾ ਮੌਕਾ ਮਿਲਿਆ ਹੈ।

ਫਿਲਮ ’83’ ਦੇ ਟ੍ਰੇਲਰ ਨੂੰ ਬੁਰਜ ਖਲੀਫਾ ਤੇ ਪ੍ਰਦਰਸ਼ਿਤ ਕੀਤਾ ਗਿਆ ਸੀ। ਐਮੀ ਵਿਰਕ ਪਹਿਲੇ ਪੰਜਾਬੀ ਅਦਾਕਾਰ ਹਨ ਜੋ ਦੁਬਈ ਦੇ ਬੁਰਜ ਖਿਲਾਫ ‘ਤੇ ਨਜ਼ਰ ਆਏ ਹਨ।

ਫਿਲਮ ਦੇ ਟ੍ਰੇਲਰ ‘ਚ ਐਮੀ ਦੀ ਝਲਕ ਦਿਖਾਈ ਦਿੰਦੀ ਹੈ  ਅਤੇ ਦਰਸ਼ਕਾਂ ਦੁਆਰਾ ਉਹਨਾਂ ਦੀ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ। ਇਹ ਫਿਲਮ 24 ਦਸੰਬਰ ਨੂੰ ਰਿਲੀਜ਼ ਹੋਵੇਗੀ।

Share this Article
Leave a comment