ਅਸਮ: ਅਸਮ ਦੀ ਕੇਂਦਰੀ ਜੇਲ੍ਹ ਡਿਬਰੂਗੜ੍ਹ ਵਿਖੇ ਭੁੱਖ-ਹੜਤਾਲ ਕਾਰਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਸਨੰਧੀ ਦੀ ਜਾਣਕਾਰੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਦਿੱਤੀ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਪਿਛਲੇ 18 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਹਨ। ਜਿਸ ਦੌਰਾਨ ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਉਕੇ ਦੀ ਹਾਲਤ ਵਿਗੜ ਗਈ ਹੈ।
ਇਮਾਨ ਸਿੰਘ ਖਾਰਾ ਨੇ ਕਿਹਾ ਕਿ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਨੇ ਕਿਹਾ ਹੈ ਕਿ ਅਸੀਂ ਹੁਣ ਭੋਜਨ ਪੰਜਾਬ ਦੀ ਧਰਤੀ ‘ਤੇ ਹੀ ਜਾ ਕੇ ਕਰਾਂਗੇ। ਪਰ ਪੰਜਾਬ ਸਰਕਾਰ ਉਹਨਾਂ ਦੀ ਇਸ ਮੰਗ ‘ਤੇ ਗੰਭੀਰ ਨਹੀਂ ਹੈ। ਇਮਾਨ ਸਿੰਘ ਖਾਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਇਹਨਾਂ ਨੌਜਵਾਨਾਂ ਦੀ ਮੰਗ ਪੂਰੀ ਕੀਤੀ ਜਾਵੇ।
ਇਮਾਨ ਖਹਿਰਾ ਨੇ ਇਸ ਮੁੱਦੇ ‘ਤੇ ਪੰਜਾਬ ਸਰਕਾਰ ਨਾਲ ਗੱਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਮਦਦ ਮੰਗੀ ਹੈ। ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨਾਲ ਹੋ ਰਹੀ ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਸ ਦੀ ਇੱਕੋ ਮੰਗ ਹੈ ਕਿ ਉਸ ਨੂੰ ਪੰਜਾਬ ਤਬਦੀਲ ਕੀਤਾ ਜਾਵੇ। ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬੈਰਕਾਂ ਅਤੇ ਪਖਾਨਿਆਂ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।