ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫ਼ੀ, ‘ਮੈਂ ਤਾਂ ਅਕਾਲ ਪੁਰਖ ਦੀ ਇੱਕ ਨਿਮਾਣੀ ਜਿਹੀ ਸੇਵਾਦਾਰ ਹਾਂ’

Prabhjot Kaur
3 Min Read

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਕਾਂਗਰਸ ਦੇ ਪੰਜੇ ਦੀ ਤੁਲਨਾ ਗੁਰੂ ਸਾਹਿਬਾਨ ਦੇ ਪੰਜੇ ਨਾਲ ਕਰਕੇ ਵਿਵਾਦਾਂ ਵਿੱਚ ਘਿਰ ਗਏ ਸਨ। ਇਸ ਕਾਰਨ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਅੰਮ੍ਰਿਤਾ ਵੜਿੰਗ ਨੇ ਸਿੱਖ ਭਾਈਚਾਰੇ ਤੋਂ ਮੁਆਫੀ ਮੰਗੀ ਹੈ। ਉਨ੍ਹਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਦੋਵੇਂ ਹੱਥ ਜੋੜ ਕੇ ਉਹਨਾਂ ਸਭ ਤੋਂ ਮੁਆਫ਼ੀ ਮੰਗਣੀ ਚਾਹੁੰਦੀ ਹਾਂ ਜਿਨ੍ਹਾਂ ਦੀਆਂ ਭਾਵਨਾਵਾਂ ਨੂੰ ਮੇਰੇ ਅਣਜਾਣੇ ਵਿੱਚ ਬੋਲੇ ਗਏ ਬਿਆਨ ਤੋਂ ਠੇਸ ਪਹੁੰਚੀ ਹੈ। ਉਸ ਗੁਰੂ ਸਾਹਿਬ ਤੋਂ ਬਗੈਰ ਅਸੀਂ ਕੁੱਝ ਵੀ ਨਹੀਂ ਹਾਂ ਤੇ ਉਨ੍ਹਾਂ ਦੀ ਮਹਿਮਾ ਵਿਰੁੱਧ ਅਸੀਂ ਕਦੇ ਵੀ ਕੁੱਝ ਨਹੀਂ ਬੋਲ ਸਕਦੇ।

ਮੈਂ ਤਾਂ ਉਸ ਅਕਾਲ ਪੁਰਖ ਦੀ ਇੱਕ ਨਿਮਾਣੀ ਜਿਹੀ ਸੇਵਾਦਾਰ ਹਾਂ, ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਉਹ ਵਾਹਿਗੁਰੂ ਤੇ ਸੰਗਤ ਬਖਸ਼ਣਹਾਰ ਹੈ ਮੈਂ ਆਪ ਸਭ ਜੀ ਪਾਸੋਂ ਮੁਆਫ਼ੀ ਮੰਗਦੀ ਹੋਈ ਭੁੱਲ ਬਖਸ਼ਾਉਂਦੀ ਹਾਂ।

ਉਨ੍ਹਾਂ ਕਿਹਾ ਕਿ ਜਾਣੇ-ਅਣਜਾਣੇ ‘ਚ ਬਿਆਨ ਨਾਲ ਜੇਕਰ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਉਸ ਲਈ ਮੁਆਫੀ ਮੰਗਦੀ ਹਾਂ। ਉਨ੍ਹਾਂ ਕਿਹਾ ਕਿ ਮੇਰੀ ਅਜਿਹੀ ਕੋਈ ਇੱਛਾ ਨਹੀਂ ਸੀ। ਹਾਲਾਂਕਿ ਪਹਿਲਾਂ ਇਸ ਬਿਆਨ ਦੀ ਨਿੰਦਾ ਕੀਤੀ ਜਾ ਰਹੀ ਸੀ। ਸ਼੍ਰੋਮਣੀ ਕਮੇਟੀ ਨੇ ਵੀ ਉਨ੍ਹਾਂ ਦੇ ਬਿਆਨ ਦੀ ਨਿਖੇਧੀ ਕੀਤੀ ਸੀ। ਨਾਲ ਹੀ ਕਿਹਾ ਕਿ ਉਸ ਨੂੰ ਇਸ ਲਈ ਮੁਆਫੀ ਮੰਗਣੀ ਚਾਹੀਦੀ ਹੈ।

ਇਸ ਦੇ ਨਾਲ ਹੀ ਇਸ ਬਿਆਨ ਨੂੰ ਲੈ ਕੇ ਚੋਣ ਕਮਿਸ਼ਨ ‘ਚ ਸ਼ਿਕਾਇਤ ਵੀ ਕੀਤੀ ਗਈ ਸੀ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਕਿਹਾ ਗਿਆ ਹੈ ਕਿ ਉਕਤ ਮਾਮਲੇ ਵਿੱਚ ਵੜਿੰਗ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment