ਆਜ਼ਾਦੀ ਦਿਹਾੜੇ ਸਮਾਗਮ ‘ਤੇ ਅੰਮ੍ਰਿਤਧਾਰੀ ਸਰਪੰਚ ਨੂੰ ਲਾਲ ਕਿਲ੍ਹੇ ਵਿੱਚ ਨਹੀਂ ਮਿਲੀ ਐਂਟਰੀ

Global Team
3 Min Read

ਨਾਭਾ: ਅਜ਼ਾਦੀ ਦਿਹਾੜੇ ਮੌਕੇ ਪਟਿਆਲਾ ਜ਼ਿਲ੍ਹੇ ਦੇ ਨਾਭਾ ਬਲਾਕ ਦੇ ਪਿੰਡ ਕਾਲਸਨਾਂ ਦੀ ਪੰਚਾਇਤ ਨੂੰ ਨਵੀਂ ਦਿੱਲੀ ਨਗਰ ਪ੍ਰੀਸ਼ਦ ’ਚ ਜਲ ਸ਼ਕਤੀ ਮੰਤਰਾਲੇ ਦੇ ਮੰਤਰੀ ਵੀ. ਸਮਨਾ ਵੱਲੋਂ ਪਿੰਡ ਦੀ ਸਫਾਈ ਲਈ ਸਨਮਾਨਿਤ ਕੀਤਾ ਜਾਣਾ ਸੀ। ਜਿਸ ਦੇ ਚਲਦਿਆਂ ਪਿੰਡ ਕਾਲਸਨਾਂ ਦੇ ਸਰਪੰਚ ਗੁਰਧਿਆਨ ਨੂੰ ਦਿੱਲੀ ਦੇ ਲਾਲ ਕਿਲ੍ਹੇ ਵਿਖੇ ਹੋਣ ਵਾਲੇ ਸਮਾਗਮ ’ਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਪਿੰਡ ਨਾਭਾ ਦੇ ਕਾਲਸਨਾ ਦੇ ਸਰਪੰਚ ਨੂੰ ਆਜ਼ਾਦੀ ਦਿਹਾੜੇ ਉਤੇ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਐਂਟਰੀ ਨਾ ਮਿਲਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਜਾ ਰਹੀ ਹੈ।

15 ਅਗਸਤ ਨੂੰ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਲ ਕਿਲ੍ਹੇ ’ਤੇ ਕੌਮੀ ਝੰਡਾ ਲਹਿਰਾਇਆ ਜਾਣਾ ਸੀ ਤਾਂ ਮਿਲੇ ਸੱਦੇ ਅਨੁਸਾਰ ਸਮਾਗਮ ’ਚ ਸ਼ਾਮਲ ਹੋਣ ਲਈ ਸਰਪੰਚ ਗੁਰਧਿਆਨ ਸਿੰਘ ਵੀ ਪਹੁੰਚ ਗਏ ਸਨ। ਅੰਮ੍ਰਿਤਧਾਰੀ ਗੁਰਧਿਆਨ ਸਿੰਘ ਨੇ ਸ੍ਰੀ ਸਾਹਿਬ ਪਹਿਨੀ ਹੋਈ ਸੀ, ਜਿਸ ਕਾਰਨ ਉਥੇ ਮੌਜੂਦ ਸੁਰੱਖਿਆ ਗਾਰਡਾਂ ਨੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ। ਸੁਰੱਖਿਆ ਗਾਰਡਾਂ ਨੇ ਸਰਪੰਚ ਗੁਰਧਿਆਨ ਸਿੰਘ ਨੂੰ ਕਿਹਾ ਕਿ ਜਦੋਂ ਤੱਕ ਤੁਸੀਂ ਸ੍ਰੀ ਸਾਹਿਬ ਨੂੰ ਨਹੀਂ ਹਟਾਓਗੇ ਉਦੋਂ ਤੱਕ ਤੁਹਾਨੂੰ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ। ਸਰਪੰਚ ਗੁਰਧਿਆਨ ਸਿੰਘ ਨੇ ਕਿਹਾ ਕਿ ਉਹ ਸ੍ਰੀ ਸਾਹਿਬ ਨਹੀਂ ਹਟਾਉਣਗੇ ਅਤੇ ਉਹ ਸਮਾਗਮ ਵਿਚ ਬਿਨਾ ਹਿੱਸਾ ਲਏ ਹੀ ਵਾਪਿਸ ਆ ਗਏ।

ਸਰਪੰਚ ਗੁਰਧਿਆਨ ਸਿੰਘ ਨੇ ਕਿਹਾ ਕਿ ਵਿਦੇਸ਼ਾਂ ’ਚ ਸਿੱਖਾਂ ਨਾਲ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ, ਪਰ ਦਿੱਲੀ ਵਿੱਚ ਮੇਰੇ ਨਾਲ ਜੋ ਕੁਝ ਵੀ ਹੋਇਆ ਹੈ ਮੈਂ ਉਸਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਮੰਗ ਕਰਦਾ ਹਾਂ ਕੇਂਦਰ ਸਰਕਾਰ ਕੋਲ ਇਸ ਮੁੱਦੇ ਜ਼ੋਰ-ਸ਼ੋਰ ਨਾਲ ਚੁੱਕਿਆ ਜਾਵੇ ਤਾਂ ਜੋ ਅੱਗੇ ਤੋਂ ਕਿਸੇ ਗੁਰਸਿੱਖ ਨੂੰ ਅਜਿਹੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਨਾਭੇ ਦੇ ਅੰਮ੍ਰਿਤਧਾਰੀ ਸਰਪੰਚ ਨੂੰ ਸੱਦੇ ਦੇ ਬਾਵਜੂਦ ਲਾਲ ਕਿਲ੍ਹੇ ਜਾਣ ਤੋਂ ਰੋਕਣਾ ਦੇਸ਼ ਦੀ ਆਜ਼ਾਦੀ ਉਤੇ ਸਵਾਲ ਖੜ੍ਹੇ ਕੀਤੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment