ਬਠਿੰਡਾ: ਭਾਬੀ ਕਮਲ ਕੌਰ ਕਤਲ ਮਾਮਲੇ ਵਿੱਚ ਆਰੋਪੀ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਪੁਲਿਸ ਉਸ ਨੂੰ ਮੈਡੀਕਲ ਚੈੱਕਅਪ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲੈ ਕੇ ਪਹੁੰਚੀ। ਮਹਿਰੋਂ ਇਸ ਸਮੇਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਇਹ ਕਾਰਵਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਮਹਿਰੋਂ ਦੀਆਂ ਦੋਹਾਂ ਕਿਡਨੀਆਂ ਵਿੱਚ ਪੱਥਰੀ ਹੋ ਗਈ ਹੈ। ਇਸ ਦੇ ਚਲਦਿਆਂ ਉਸ ਨੂੰ ਮੈਡੀਕਲ ਜਾਂਚ ਅਤੇ ਇਲਾਜ ਲਈ ਹਸਪਤਾਲ ਲਿਆਂਦਾ ਗਿਆ।
ਫਿਲਹਾਲ ਡਾਕਟਰਾਂ ਵੱਲੋਂ ਉਸ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ। ਹਸਪਤਾਲ ਦੇ ਬਾਹਰ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਡਾਕਟਰਾਂ ਦੀ ਰਿਪੋਰਟ ਅਤੇ ਅੰਮ੍ਰਿਤਪਾਲ ਮਹਿਰੋਂ ਦੀ ਸਿਹਤ ਸਬੰਧੀ ਅਗਲੇ ਫੈਸਲੇ ’ਤੇ ਨਜ਼ਰ ਬਣੀ ਹੋਈ ਹੈ।

